NewsBreaking NewsD5 specialPunjab

ਕੋਵਿਡ ਯੋਧੇ- ਵਿਧਾਇਕ ਅੰਗਦ ਸਿੰਘ ਵੱਲੋਂ ਕੱਚੇ ਸਫ਼ਾਈ ਸੇਵਕਾਂ ਦੀ ਹੌਂਸਲਾ ਅਫ਼ਜ਼ਾਈ

ਨਵਾਂ ਸ਼ਹਿਰ : ਵਿਧਾਇਕ ਅੰਗਦ ਸਿੰਘ ਵੱਲੋਂ ਕੋਵਿਡ-19 ਦੌਰਾਨ ਮੋਹਰਲੀਆਂ ਸਫ਼ਾਂ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ‘ਕੋਵਿਡ ਯੋਧਿਆਂ’ ਵਜੋਂ ਸਨਮਾਨ ਕਰਨ ਦੀ ਕੀਤੀ ਪਹਿਲ ਕਦਮੀ ’ਚ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ 100 ਕੱਚੇ ਸਫ਼ਾਈ ਕਰਮਚਾਰੀਆਂ ਨੂੰ ਤਾੜੀਆਂ ਦੀ ਗੂੰਜ ’ਚ ਪ੍ਰਸ਼ੰਸਾ ਪੱਤਰ ਅਤੇ ਐਨ ਆਰ ਆਈ ਜੁਝਾਰ ਸਿੰਘ (ਪੁਨੂੰ ਮਜਾਰਾ) ਨਿਊਜ਼ੀਲੈਂਡ ਵੱਲੋਂ ਇੱਕ-ਇੱਕ ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

NEWS BULLETIN | ਕਰੋਨਾ ਪੰਜਾਬ ‘ਚ ਹੋਰ ਵੀ ਖ਼ਤਰਨਾਕ, ਕਿੱਧਰ ਜਾਣ ਨਸ਼ੇੜੀ | ਅੱਕੇ ਪੁਲਿਸ ਮੁਲਾਜ਼ਮ D5 Channel Punjabi

ਐਮ ਐਲ ਏ ਅੰਗਦ ਸਿੰਘ ਨੇ ਅੱਜ ਬਾਰਾਂਦਰੀ ਗਾਰਡਨ ਨਵਾਂ ਸ਼ਹਿਰ ਵਿਖੇ ਇਨ੍ਹਾਂ ਕੋਵਿਡ ਯੋਧਿਆਂ ਦੇ ਸਨਮਾਨ ’ਚ ਰੱਖੇ ਸਮਾਗਮ ਮੌਕੇ ਆਖਿਆ ਕਿ ਅੱਜ ਜਦੋਂ ਹਰ ਕੋਈ ਕੋੋਰੋਨਾ ਤੋਂ ਦਹਿਸ਼ਤਜ਼ਦਾ ਹੋ ਕੇ ਘਰ ਬੈਠਣ ਨੂੰ ਮਜਬੂਰ ਹੈ, ਉਸ ਮੌਕੇ ਅਗਲੀ ਕਤਾਰ ’ਚ ਹੋ ਕੇ ਕੰਮ ਕਰਨ ਵਾਲੀਆਂ ਸ੍ਰੇਣੀਆਂ ’ਚ ਸਫ਼ਾਈ ਸੇਵਕਾਂ ਦੀ ਬੜੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਫ਼ਾਈ ਸੇਵਕ ਰੋਜ਼ਾਨਾ ਲੋਕਾਂ ਦੇ ਘਰਾਂ ’ਚੋਂ ਕੂੜਾ ਇਕੱਠਾ ਕਰਨ ਦੀ ਜ਼ਿੰਮੇਵਾਰੀ ਬੜੀ ਮਿਹਨਤ ਨਾਲ ਨਿਭਾਅ ਰਹੇ ਹਨ।

Tik Tok Star Noor ਦੀਆਂ ਕੈਮਰੇ ਪਿੱਛੇ ਮਸਤੀਆਂ ਵੇਖੋ, ਅੰਗਰੇਜ਼ੀ ਵਾਲੇ ਵੱਟ ਕੱਢ’ਤੇ, I Have *** Father

ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ਰਜਿੰਦਰ ਚੋਪੜਾ ਤੇ ਲਲਿਤ ਮੋਹਨ ਪਾਠਕ ਤੇ ਸਾਬਕਾ ਕੌਂਸਲਰ ਵੀ ਮੌਜੂਦ ਸਨ। ਇਨ੍ਹਾਂ ਸਾਰਿਆਂ ਵੱਲੋਂ ਸਫ਼ਾਈ ਸੇਵਕਾਂ ’ਤੇ ਫੁੱਲ ਸੁੱਟ ਕੇ ਅਤੇ ਉਨ੍ਹਾਂ ਲਈ ਤਾੜੀਆਂ ਮਾਰ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਸ ਤੋਂ ਬਾਅਦ ਇਕੱਲੇ-ਇਕੱਲੇ ਸਫ਼ਾਈ ਸੇਵਕ ਨੂੰ ਵਿਧਾਇਕ ਅੰਗਦ ਸਿੰਘ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਇੱਕ-ਇੱਕ ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button