NewsBreaking NewsD5 specialPunjab

‘ਕੋਵਿਡ-19 ਤੋਂ ਬਚਾਅ ਲਈ ਬਜੁਰਗਾਂ ਨੂੰ ਘਰਾਂ ‘ਚ ਹੀ ਰੱਖਿਆ ਜਾਵੇ’

ਹੁਣ ਤੱਕ ਕੀਤੇ ਗਏ 42,977 ਟੈਸਟਾਂ ਵਿੱਚੋਂ 40,713 ਆਏ ਨੈਗੇਟਿਵ

ਹੁਣ ਤੱਕ ਜ਼ਿਲ੍ਹੇ ਦੇ 1818 ਵਿਅਕਤੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ

ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਆਈ ਕਮੀਂ

ਸਿਵਲ ਸਰਜਨ ਨੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ :  ਬਜੁਰਗਾਂ ਜਾਂ ਕਿਸੇ ਬਿਮਾਰੀ ਦੇ ਸ਼ਿਕਾਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਘਰਾਂ ਵਿੱਚ ਹੀ ਰੱਖਿਆ ਜਾਵੇ ਕਿਉਂਕਿ ਇਹ ਮਹਾਂਮਾਰੀ ਬਜੁਰਗਾਂ, ਕਿਸੇ ਗੰਭੀਰ ਬਿਮਾਰੀ ਦੇ ਸ਼ਿਕਾਰ ਵਿਅਕਤੀਆਂ ਅਤੇ ਬੱਚਿਆਂ ਨੂੰ ਜਿਆਦਾ ਆਪਣਾ ਸ਼ਿਕਾਰ ਬਣਾਉਂਦੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਸੁਰਜੀਤ ਸਿੰਘ ਵਾਲੀਆ ਨੇ ਜ਼ਿਲ੍ਹੇ ਵਿੱਚ ਕੋਰੋਨਾ ਦੀ ਤਾਜਾ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 40 ਫੀਸਦੀ ਕੇਸ ਮੰਡੀ ਗੋਬਿੰਦਗੜ੍ਹ ਤੋਂ ਆਏ ਹਨ ਕਿਉਂਕਿ ਮੰਡੀ ਗੋਬਿੰਦਗੜ੍ਹ ਲੋਹਾ ਨਗਰੀ ਹੋਣ ਕਰਕੇ ਉਥੇ ਹਵਾ ਦਾ ਮਿਆਰ ਕਾਫੀ ਪ੍ਰਦੂਸ਼ਤ ਹੈ ਜਿਸ ਕਾਰਨ ਇਸ ਇਲਾਕੇ ਵਿੱਚ ਕੋਰੋਨਾ ਦੇ ਮਰੀਜ਼ ਸਭ ਤੋਂ ਵੱਧ ਆਏ ਹਨ।

ਲਓ ਜੀ! ਪੰਮੀ ਬਾਈ ਨੇ ਦੱਸਤਾ ਖੇਤੀ ਬਿੱਲ ਰੱਦ ਕਰਵਾਉਣ ਦਾ ਤਰੀਕਾ !ਕਿਸਾਨ ਹੋਏ ਪੱਬਾਂ ਭਾਰ ਹੁਣ ਬਣੁਗੀ ਗੱਲ !

ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀ 7 ਫੀਸਦੀ ਆਬਾਦੀ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਕੋਰੋਨਾ ਦੇ ਕੇਸਾਂ ਵਿੱਚ ਆ ਰਹੀ ਕਮੀਂ ਨੂੰ ਵੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਜ਼ਿਲ੍ਹੇ ਵਿੱਚ ਇਸ ਬਿਮਾਰੀ ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 42,977 ਸੈਂਪਲ ਇਕੱਤਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 40,713 ਸੈਂਪਲ ਨੈਗੇਟਿਵ ਆਏ ਹਨ। ਇਸ ਤੋਂ ਇਲਾਵਾ 2011 ਸੈਂਪਲ ਪੋਜੇਟਿਵ ਆਏ ਸਨ ਜਿਨ੍ਹਾਂ ਵਿੱਚੋਂ 1818 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਕੋਰੋਨਾ ਦੇ 98 ਐਕਟਿਵ ਕੇਸ ਹਨ।

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ H1 ਬੀ ਵੀਜ਼ਾ ‘ਤੇ ਟਰੰਪ ਨੇ ਲਿਆ ਵੱਡਾ ਫੈਸਲਾ

ਡਾ. ਵਾਲੀਆ ਨੇ ਦੱਸਿਆ ਕਿ ਪਿੰਡਾਂ ਵਿੱਚ ਇਸ ਬਿਮਾਰੀ ਦਾ ਅਸਰ ਕਾਫੀ ਘੱਟ ਹੈ ਇਸ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋਂ ਬਚਾਅ ਲਈ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਐਮਰਜੰਸੀ ਜਾਂ ਜਰੂਰੀ ਕੰਮ ਤੋਂ ਆਪਣੇ ਘਰਾਂ ‘ਚੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਜੇਕਰ ਘਰੋਂ ਬਾਹਰ ਜਾਣਾ ਪੈਂਦਾ ਹੈ ਤਾਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ ਅਤੇ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਕਿਉਂਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਥੁੱਕ ਕਣਾਂ ਰਾਹੀਂ ਪੁੱਜਦੀ ਹੈ ਇਸ ਲਈ ਮਾਸਕ ਜਰੂਰ ਪਹਿਨਿਆਂ ਜਵੇੇੇ ਤਾਂ ਜੋ ਇਸ ਬਿਮਾਰੀ ਦਾ ਖ਼ਾਤਮਾ ਕੀਤਾ ਜਾ ਸਕੇ।

ਚੀਨ ਨੂੰ ਕੋਰੋਨਾ ਵਾਇਰਸ ਫੈਲਾਉਣ ਦੀ ਸਜ਼ਾ ! ਗਰੀਬ ਦੇਸ਼ਾ ਦਾ ਕਰਜ਼ਾ ਕਰਨਾ ਪੈ ਸਕਦਾ ਮੁਆਫ਼ !

ਡਾ. ਵਾਲੀਆ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਪ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਆਪਣਾ ਟੈਸਟ ਕਰਵਾ ਸਕਦਾ ਹੈ ਜੋ ਕਿ ਬਿਲਕੁੱਲ ਮੁਫਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਕੀਤੇ ਜਾ ਰਹੇ ਟੈਸਟਾਂ ਦੌਰਾਨ ਵਧੇਰੇ ਟੈਸਟ ਨੈਗੇਟਿਵ ਆ ਰਹੇ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਖਾਤਮੇ ਲਈ ਵਿੱਢੀ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਬਿਮਾਰੀ ਦਾ ਖਾਤਮਾ ਕੀਤਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button