ਕੋਵਿਡ-19 ਦੇ ਕੇਸਾਂ ਲਈ ਤਿਆਰੀਆਂ ਹੌਲੀ-ਹੌਲੀ ਵਧਾਉਣ ਅਤੇ ਸੰਕਟਕਾਲੀਨ ਯੋਜਨਾ ਤਿਆਰ ਕਰਨ ਦਾ ਫੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਕੋਵਿਡ-19 ਵਿਰੁੱਧ ਲੜਾਈ ਵਿੱਚ ਮੂਹਰਲੀ ਕਤਾਰ ‘ਚ ਹੋ ਕੇ ਲੜ ਰਹੇ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ। ਇਹ ਐਲਾਨ ਕੇਂਦਰ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ ‘ਤੇ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ‘ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜ਼ੋ-ਸਾਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ ‘ਤੇ ਖਰੀਦਣ ਲਈ ਅਧਿਕਾਰਤ ਕੀਤਾ ਹੈ।
ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕ੍ਰਿਆਵਾਂ ਨੂੰ ਲਾਂਭੇ ਕਰਦਿਆਂ ਖਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਖਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ ‘ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖਰੀਦਣ ਦੀ ਆਗਿਆ ਦੇ ਦਿੱਤੀ ਕਿਉਂ ਜੋ ਕੋਵਿਡ-19 ਨਾਲ ਨਿਪਟਣ ਲਈ ਇਨ੍ਹਾਂ ਵਸਤਾਂ ਦੀ ਮੰਗ ਵੱਡੀ ਪੱਧਰ ‘ਤੇ ਵਧੀ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੰਕਟ ਦੀ ਇਸ ਘੜੀ ਵਿੱਚ ਫੌਰੀ ਖਰੀਦ ਕਰਨ ਲਈ ਇਸ ਦੇ ਰਾਹ ਵਿੱਚ ਅਫਸਰਸ਼ਾਹੀ ਦੇ ਪੱਧਰ ‘ਤੇ ਕੋਈ ਅੜਿੱਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ।
ਕਰਫਿਊ ਲੱਗੇ – ਗੱਡੀ ‘ਚ ਫੜਿਆ ਪੁਲਿਸ ਮੁਲਾਜ਼ਮ, ਗੰਦੇ ਕੰਮ ਕਰਦੇ ਦੀ ਪਿੰਡ ਵਾਲਿਆਂ ਨੇ ਬਣਾਈ ਵੀਡੀਓ
ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਮੰਡਲ ਨੇ ਅਜਿਹੇ ਹਸਪਤਾਲਾਂ ਖਿਲਾਫ਼ ਕਾਰਵਾਈ ਕਰਨ ਸਖ਼ਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਸਿਹਤ ਵਿਭਾਗ ਨੂੰ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੰਸ ਰੱਦ ਕਰ ਦੇਣੇ ਚਾਹੀਦੇ ਹਨ। ਇਸ ਨੂੰ ਬੁਜ਼ਦਿਲੀ ਵਾਲੀ ਕਾਰਵਾਈ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਉਹ ਲੁਕ ਕੇ ਨਹੀਂ ਬਚ ਸਕਦੇ।
ਸੂਬੇ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਵਿੱਚ ਹੌਲੀ-ਹੌਲੀ ਵਾਧਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਕਣਕ ਦੀ ਵਢਾਈ ਤੇ ਖਰੀਦ, ਸੂਬੇ ਤੇ ਮੁਲਕ ਵਿੱਚ ਵਧ ਰਹੇ ਰੁਝਾਨ ਦੇ ਨਾਲ-ਨਾਲ ਕਮਿਊਨਿਟੀ ਫੈਲਾਅ (ਸਟੇਜ-3) ਦੇ ਖਦਸ਼ਿਆਂ ਅਤੇ ਅਣਕਿਆਸੀ ਮਹਾਮਾਰੀ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਵਧਣ ‘ਤੇ ਨਿਪਟਿਆ ਜਾ ਸਕੇ। ਮੰਤਰੀ ਮੰਡਲ ਨੇ ਅੱਗੇ ਫੈਸਲਾ ਕੀਤਾ ਕਿ ਸੰਕਟਕਾਲੀਨ ਯੋਜਨਾ ਬਦਲਵੀਆਂ ਥਾਵਾਂ, ਸਾਜ਼ੋ-ਸਾਮਾਨ ਅਤੇ ਅਧਿਕਾਰੀਆਂ ਦੇ ਮੁਤਾਬਕ ਤਿਆਰ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਜਿੱਥੇ ਕਿਤੇ ਵੀ ਮੌਜੂਦਾ ਪ੍ਰਬੰਧਾਂ ਵਿੱਚੋਂ ਕੋਈ ਵੀ ਪ੍ਰਬੰਧ ਅਫਸਲ ਰਹਿ ਜਾਂਦਾ ਹੈ ਤਾਂ ਉਸ ਮੌਕੇ ਉਭਰਨ ਵਾਲੀ ਸਥਿਤੀ ਨਾਲ ਫੌਰੀ ਨਜਿੱਠਿਆ ਜਾ ਸਕੇ।
ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ | Punjab Curfew
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਦੂਰ-ਦੂਰਾਡੇ ਤੋਂ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਨਾਜ਼ੁਕ ਸਥਿਤੀ ਵਿੱਚ ਸਮੂਹਾਂ ਵਿੱਚ ਜਾਣ ਤੋਂ ਬਚਿਆ ਜਾਵੇ।
ਇਸ ਤੋਂ ਪਹਿਲਾਂ ਸਿਹਤ ਵਿਭਾਗ ਨੇ ਵਜ਼ਾਰਤ ਨੂੰ ਦੱਸਿਆ ਕਿ ਇਕ ਵਾਰ ਜਦੋਂ ਤੇਜ਼ੀ ਨਾਲ ਜਾਂਚ ਕਰਨ ਵਾਲੀਆਂ ਕਿੱਟਾਂ ਅਤੇ ਭਾਰਤ ਸਰਕਾਰ ਦੇ ਅੰਤਮ ਦਿਸ਼ਾ-ਨਿਰਦੇਸ਼ ਆ ਗਏ ਤਾਂ ਸੂਬੇ ਵਿੱਚ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿ ਪਾਜ਼ੇਟਿਵ ਮਾਮਲਿਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ। ਸਾਰੇ ਪ੍ਰਭਾਵਿਤ ਥਾਵਾਂ ‘ਤੇ ਲੱਛਣਾਂ ਅਤੇ ਗੈਰ-ਲੱਛਣਾਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕੀਤੀ ਜਾਵੇਗੀ ਜਦਕਿ ਗੈਰ-ਪ੍ਰਭਾਵਿਤ ਥਾਵਾਂ ‘ਤੇ ਲੱਛਣਾਂ ਵਾਲੇ ਕੇਸਾਂ ਦੀ ਜਾਂਚ ਵੀ ਇਸੇ ਤਰ੍ਹਾਂ ਹੀ ਕੀਤੀ ਜਾਵੇਗੀ। ਵਿਭਾਗ ਵੱਲੋਂ ਪ੍ਰਭਾਵਿਤ ਥਾਵਾਂ ‘ਤੇ ਕਮਿਊਨਿਟੀ ਟੈਸਟਿੰਗ ਸ਼ੁਰੂ ਕੀਤੀ ਜਾ ਚੁੱਕੀ ਹੈ।
ਸਿਹਤ ਵਿਭਾਗ ਨੇ ਅੱਗੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦਾ ਤੇਜ਼ੀ ਨਾਲ ਥਹੁ-ਪਤਾ ਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਹਾਸਲ ਹੋਈ 255 ਵਿਅਕਤੀਆਂ ਦੀ ਸੂਚੀ ਵਿੱਚੋਂ 192 ਵਿਅਕਤੀਆਂ ਦੀ ਜਾਂਚ ਕਰਕੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂ ਪਰਤਣ ਵਾਲਿਆਂ ਦੇ ਨਾਲ-ਨਾਲ ਹੈਲਥ ਕੇਅਰ ਪ੍ਰੋਫੈਸ਼ਨਲਾਂ, ਪੁਲੀਸ ਵਰਗੀਆਂ ਵੱਧ-ਜ਼ੋਖਮ ਵਾਲੀਆਂ ਸ਼੍ਰੇਣੀਆਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ। ਹੁਣ ਤੱਕ ਵੱਧ ਜ਼ੋਖਮ ਵਾਲੇ 846 ਕਰਮੀਆਂ ਸਮੇਤ 1600 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਾਇਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ 34 ਪੌਜ਼ੀਟਿਵ ਪਾਏ ਗਏ ਹਨ।
ਇਸੇ ਤਰ੍ਹਾਂ ਮਰੀਜ਼ਾਂ ਦੇ ਆਪਣੇ ਟਿਕਾਣਿਆਂ ਤੋਂ ਹਸਪਤਾਲ ਤੱਕ ਜਾਣ ਦੀ ਭੂਗੋਲਿਕ ਮੈਪਿੰਗ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਮੁਤਾਬਕ ਲੋਕਾਂ ਵੱਲੋਂ ਸੰਪਰਕ ਦਾ ਪਤਾ ਲਾਉਣ ਦੀ ਪ੍ਰਕ੍ਰਿਆ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਿਹਤ ਕਾਮਿਆਂ ਲਈ ਕਾਫੀ ਪੀ.ਪੀ.ਈਜ਼ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਸਰਕਾਰੀ ਹਸਪਤਾਲ ਵਿੱਚ 1000 ਪੀ.ਪੀ.ਈਜ਼ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਰੋਗ ਦੇ ਹੋਰ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ‘ਤੇ ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ 5000 ਅਲਹਿਦਾ ਬੈੱਡਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।
ਜਿਨ੍ਹਾਂ ਵਿੱਚੋਂ 2500 ਪਹਿਲਾਂ ਤੋਂ ਚੱਲ ਰਹੇ ਹਨ। ਹੋਸਟਲਾਂ ਸਮੇਤ ਇਮਾਰਤਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਅਤੇ ਅਜਿਹੀਆਂ ਸਹੂਲਤਾਂ ਦੀ ਸਿਰਜਣਾ ਲਈ ਇਨ੍ਹਾਂ ਨੂੰ ਆਈਸੋਲੇਟਿਡ ਐਲਾਨਿਆ ਗਿਆ ਅਤੇ ਸੂਬੇ ਨੇ 20000 ਕੇਸਾਂ ਲਈ ਯੋਜਨਾ ਬਣਾਈ ਹੈ। ਸਪਲਾਈ ਨੂੰ ਹੋਰ ਵਧਾਉਣ ਲਈ ਪੀ.ਪੀ.ਈਜ਼ ਕਿੱਟਾਂ ਅਤੇ ਐਨ-95 ਮਾਸਕ ਬਣਾਉਣ ਲਈ 20 ਉਦਯੋਗਾਂ ਦੀ ਸ਼ਨਾਖਤ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ ਪੰਜ ਨੂੰ ਪ੍ਰਵਾਨਗੀ ਵੀ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਘੱਟ-ਕੀਮਤ ‘ਤੇ ਵੈਂਟੀਲੇਟਰ ਬਣਾਉਣ ਲਈ ਹੋਰ ਅੱਧੀ ਦਰਜਨ ਉਦਯੋਗਾਂ ਦੀ ਸ਼ਨਾਖ਼ਤ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.