Breaking NewsD5 specialInternationalNewsTop News

ਕੋਵਿਡ – 19 : ਹੁਣ ਭਾਰਤ ਦੀ ਮਦਦ ਲਈ ਅੱਗੇ ਆਇਆ ਨਿਊਜ਼ੀਲੈਂਡ

ਵੈਲਿੰਗਟਨ  :  ਨਿਊਜੀਲੈਂਡ ਕੋਵਿਡ – 19  ਦੇ ਵੱਧਦੇ ਮਾਮਲਿਆਂ ਨਾਲ ਜੂਝ ਰਹੇ ਭਾਰਤ ਦੀ ਮਦਦ ਲਈ ਰੈਡ ਕਰਾਸ ਨੂੰ ਕਰੀਬ 7,20,365 ਅਮਰੀਕੀ ਡਾਲਰ ਦੀ ਰਾਸ਼ੀ ਦੇਵੇਗਾ। ਵਿਦੇਸ਼ ਮੰਤਰੀ ਨਾਨਿਆ ਮਹੁਤਾ ਨੇ ਬੁੱਧਵਾਰ ਨੂੰ ਇਹ ਘੋਸ਼ਣਾ ਕੀਤੀ । ਮਦਦ ਦੀ ਇਹ ਘੋਸ਼ਣਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਭਾਰਤ ‘ਚ ਇੱਕ ਦਿਨ ‘ਚ ਕੋਰੋਨਾ ਵਾਇਰਸ ਸੰਕਰਮਣ ਦੇ ਸਭ ਤੋਂ ਜਿਆਦਾ 3,60,960 ਮਾਮਲੇ ਸਾਹਮਣੇ ਆਏ ਜਦੋਂ ਕਿ ਸੰਕਰਮਣ ਨਾਲ 3,293 ਲੋਕਾਂ ਦੀ ਮੌਤ ਹੋਈ।

ਲਓ ਕੱਢ ਲਿਆ ਆਕਸੀਜਨ ਦਾ ਪੱਕਾ ਹੱਲ ਲਾਇਆ ਅਜਿਹਾ ਜਗਾੜ,ਵੱਡੇ-ਵੱਡੇ ਇੰਜੀਨੀਅਰ ਹੋਏ ਫੇਲ!ਹਸਪਤਾਲਾਂ ’ਚ ਨਹੀਂ ਆਊ ਕਮੀ!

ਮਹੁਤਾ ਨੇ ਕਿਹਾ, ‘‘ਇਸ ਮੁਸ਼ਕਿਲ ਸਮੇਂ ‘ਚ ਅਸੀ ਭਾਰਤ ਦੇ ਨਾਲ ਹਾਂ ਅਤੇ ਜ਼ਿੰਦਗੀਆਂ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਅਤੇ ਮੋਹਰੀ ਮੋਰਚੇ ਦੇ ਕਰਮਚਾਰੀਆਂ  ਦੀਆਂ ਕੋਸ਼ਿਸ਼ਾਂ ਦੀ ਸਲਾਘਾ ਕਰਦੇ ਹਾਂ। ਮੀਡੀਆ ਏਜੰਸੀ ਨੇ ਮਹੁਤਾ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ,”ਅਸੀਂ ਇਸ ਮੁਸ਼ਕਲ ਸਮੇਂ ‘ਤੇ ਭਾਰਤ ਨਾਲ ਇਕਜੁੱਟਤਾ ਨਾਲ ਖੜ੍ਹੋ ਹਾਂ। ਜੋ ਕਿ ਕੋਵਿਡ-19 ਮਾਮਲਿਆਂ ਨਾਲ ਨਜਿੱਠਣ ਵਿਚ ਮਦਦ ਕਰੇਗਾ। ਇੱਥੇ ਦੱਸ ਦਈਏ ਕਿ ਇੰਟਰਨੈਸ਼ਨਲ ਫੈਡਰੇਸ਼ਨ ਆਫ਼ ਦੀ ਰੈੱਡ ਕਰਾਸ (IFRC) ਆਕਸੀਜਨ ਸਿਲੰਡਰ, ਆਕਸੀਜਨ ਕੇਂਦਰਿਤ ਕਰਨ ਵਾਲੀਆਂ ਅਤੇ ਹੋਰ ਜ਼ਰੂਰੀ ਡਾਕਟਰੀ ਸਪਲਾਈ ਪ੍ਰਦਾਨ ਕਰਨ ਲਈ ਸਥਾਨਕ ਇੰਡੀਅਨ ਰੈਡ ਕਰਾਸ ਸੁਸਾਇਟੀ ਨਾਲ ਸਿੱਧੇ ਤੌਰ ‘ਤੇ ਕੰਮ ਕਰ ਰਿਹਾ ਹੈ।

ਹੁਣ ਇਹਨਾਂ ਵੱਲੋਂ ਘੇਰ ਲਿਆ ਕੈਪਟਨ !ਚੱਕਕੇ ਸਮਾਨ ਸੜਕਾਂ ‘ਤੇ ਪਹੁੰਚੇ !ਕਰਤਾ ਅਜਿਹਾ ਐਲਾਨ, ਡਰੀ ਸਰਕਾਰ !

ਮਹੁਤਾ ਨੇ ਕਿਹਾ ਕਿ ਆਈ.ਐੱਫ.ਆਰ.ਸੀ. ਭਾਰਤ ਵਿਚ ਇਕ ਐਮਰਜੈਂਸੀ ਆਪਰੇਸ਼ਨ ਸ਼ੁਰੂ ਕਰ ਰਿਹਾ ਹੈ ਜਿਸ ਦੇ ਤਹਿਤ ਇਕ ਤੇਜ਼ ਐਂਬੂਲੈਂਸ ਅਤੇ ਖੂਨ ਦੀ ਸੇਵਾ ਮੁਹੱਈਆ ਕਰਵਾ ਕੇ ਅਤੇ ਲੋੜਵੰਦ ਭਾਈਚਾਰਿਆਂ ਨੂੰ ਨਿੱਜੀ ਸੁਰੱਖਿਆ ਉਪਕਰਣਾਂ ਅਤੇ ਸਫਾਈ ਕਿੱਟਾਂ ਵੰਡ ਕੇ ਸੰਕਟ ਦੇ ਸਮੇਂ ਮਦਦ ਉਪਲਬਧ ਕਰਵਾਈ ਜਾਵੇਗੀ। ਉਹਨਾਂ ਨੇ ਕਿਹਾ,“ਇਹ ਭਾਰਤ ਦੇ ਲੋਕਾਂ ਲਈ ਚਿੰਤਾਜਨਕ ਅਤੇ ਚੁਣੌਤੀ ਭਰਿਆ ਸਮਾਂ ਹੈ ਅਤੇ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਦੇ ਨਾਲ ਮਿਲ ਕੇ ਕੰਮ ਕਰਾਂਗੇ।” ਉਹਨਾਂ ਨੇ ਅੱਗੇ ਕਿਹਾ,”ਨਿਊਜ਼ੀਲੈਂਡ ਸਰਕਾਰ ਸਥਿਤੀ ਦੀ ਨਿਗਰਾਨੀ ਕਰਨਾ ਜਾਰੀ ਰੱਖੇਗੀ ਅਤੇ ਭਾਰਤ ਸਰਕਾਰ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਰਹੇਗੀ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button