Breaking NewsD5 specialIndiaNewsTop News

ਕੋਵਿਡ 19 : 140 ਦਿਨਾਂ ‘ਚ ਸਭ ਤੋਂ ਘੱਟ ਹੋਏ ਐਕਟਿਵ ਕੇਸ

ਨਵੀਂ ਦਿੱਲੀ : ਭਾਰਤ ‘ਚ ਇਕ ਦਿਨ ‘ਚ ਕੋਰੋਨਾ ਵਾਇਰਸ ਦੇ 38,353 ਨਵੇਂ ਮਾਮਲੇ ਆਉਣ ਨਾਲ ਕੁਲ ਮਾਮਲਿਆਂ ਦੀ ਗਿਣਤੀ 3,20,36,511 ’ਤੇ ਪਹੁੰਚ ਗਈ ਹੈ। ਦੇਸ਼ ‘ਚ ਇਲਾਜ਼ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 3,86,351 ਰਹਿ ਗਈ ਹੈ, ਜੋ ਕਿ 140 ਦਿਨਾਂ ਵਿਚ ਸਭ ਤੋਂ ਘੱਟ ਹੈ। ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.21 ਫ਼ੀਸਦੀ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 497 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,29,179 ਹੋ ਗਈ ਹੈ।

ਕੈਪਟਨ ਦੀ ਮੋਦੀ ਨਾਲ ਮੁਲਾਕਾਤ ! ਖੇਤੀ ਕਾਨੂੰਨਾਂ ਦਾ ਨਿਕਲੇਗਾ ਹੱਲ ! D5 Channel Punjabi

ਕੋਵਿਡ-19 ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 97.45 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਬੀਤੇ 24 ਘੰਟਿਆਂ ’ਚ ਕੋਵਿਡ-19 ਦੇ ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ 2,157 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਲਈ ਹੁਣ ਤੱਕ 48,50,56,507 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕੱਲ੍ਹ ਯਾਨੀ ਕਿ ਮੰਗਲਵਾਰ ਨੂੰ 17,77,962 ਨਮੂਨਿਆਂ ਦੀ ਜਾਂਚ ਕੀਤੀ ਗਈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਹੁਣ ਤੱਕ 51.90 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਮੰਗਲਵਾਰ ਯਾਨੀ ਕਿ ਕੱਲ੍ਹ 41,38, 646 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button