ਮੋਹਾਲੀ : 20 ਦਿਨਾਂ ਤੋਂ ਵੀ ਵੱਧ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਬੰਦੀ ਸਿੰਘ ਦੀ ਰਿਹਾਈ ਲਈ ਅੱਜ 18 ਕਿਲੋਮੀਟਰ ਲੰਬਾ ਮਾਰਚ ਕੀਤਾ ਗਿਆ। ਇਸ ਮੋਰਚੇ ਵਿਚ ਪੰਜਾਬ ਅਤੇ ਹਰਿਆਣਾ ‘ਚੋਂ ਵੱਡੀ ਗਿਣਤੀ ਵਿਚ ਸੰਗਤ ਪੁੱਜੀ। ਅੱਜ ਦਾ ਮਾਰਚ ਵਾਈਵੀਐਸ ਚੌਕ ਤੋਂ ਸ਼ੁਰੂ ਹੋ ਕੇ 18 ਕਿਲੋਮੀਟਰ ਚੱਲ ਕੇ ਮੁੜ ਵਾਈਵੀਐਸ ਚੌਕ ਉਤੇ ਖ਼ਤਮ ਹੋਵੇਗਾ। ਇਸ ਨਾਲ ਟ੍ਰੈਫਿਕ ਵੀ ਜ਼ਰੂਰ ਪ੍ਰਭਾਵਿਤ ਹੋਈ ਹੈ।
ਨਵੇਂ ਜੰਮੇ ਬੱਚੇ ਨੂੰ ਦੇਖ ਡਾਕਟਰਾਂ ਦਾ ਬਦਲਿਆ ਮਨ, ਕੀਤਾ ਗਾਇਬ! ਰੋਦੀਂ ਮਾਂ ਨੇ ਕੀਤਾ ਖ਼ੁਲਾਸਾ | D5 Channel Punjabi
ਇਸ ਮਾਰਚ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਰੂਟ ਡਾਇਵਰਟ ਕੀਤੇ ਗਏ ਹਨ ਅਤੇ ਕੌਮੀ ਇਨਸਾਫ਼ ਮੋਰਚੇ ਦੇ ਵਲੰਟੀਅਰ ਖੁਦ ਅੱਗੇ ਜਾ ਕੇ ਲੋਕਾਂ ਨੂੰ ਸਮਝਾ ਰਹੇ ਹਨ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਹੋਵੇ। ਵਲੰਟੀਅਰ ਖੁਦ ਟ੍ਰੈਫਿਕ ਨੂੰ ਧਿਆਨ ਵਿਚ ਰੱਖ ਰਹੇ ਹਨ ਤਾਂ ਕਿ ਕਿਸੇ ਨੂੰ ਕੋਈ ਦਿੱਕਤ ਨਾ ਹੋਵੇ। ਸਿੱਖਾਂ ਦੀ ਰਿਹਾਈ ‘ਤੇ ਹੋਰ ਮੰਗਾਂ ਦਾ ਮਾਮਲਾ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.