ਕੜੇ ਤੇ ਕਿਰਪਾਨ ਦੀ ਬੇਅਦਬੀ , ਸਿੱਖ ਨੌਜਵਾਨ ਨੂੰ ਲਾਲ ਕਿਲ੍ਹੇ ‘ਚ ਵੜ੍ਹਨ ਤੋਂ ਰੋਕਿਆ (ਵੀਡੀਓ)
ਦਿੱਲੀ : 15 ਅਗਸਤ 2018 ਨੂੰ ਅਜ਼ਾਦੀ ਦਿਹਾੜੇ ਮੌਕੇ, ਇੱਕ ਅੰਮ੍ਰਿਤਧਾਰੀ ਨੌਜਵਾਨ ਜਸਪ੍ਰੀਤ ਸਿੰਘ ਨੂੰ ਲਾਲ ਕਿਲ੍ਹੇ ਵਿੱਚ ਨਾ ਵੜ੍ਹਨ ਦੇਣ ਦਾ ਮਾਮਲਾ ਗਰਮਾਉਂਦਾ ਹੀ ਜਾ ਰਿਹਾ ਹੈ। ਜਿਸ ਤੇ ਦਿੱਲੀ ਹਾਈਕੋਰਟ ਨੇ ਹੁਣ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਅਸਲ ਵਿੱਚ ਘਟਨਾ ਤੋਂ ਬਾਅਦ ਜਸਪ੍ਰੀਤ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦਿੱਲੀ ਕਮੇਟੀ ਵੱਲੋਂ ਹਾਈਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਖਲ ਕੀਤੀ ਗਈ ਸੀ। ਮਨਜੀਤ ਸਿੰਘ ਜੀ.ਕੇ. ਦਾ ਇਲਜ਼ਾਮ ਹੈ ਕਿ ਸਰਕਾਰ ਵੱਲੋਂ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
Read Also ਕਰਨਾਟਕ ‘ਚ ਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ 6 ਗ੍ਰਿਫ਼ਤਾਰ
ਦਿੱਲੀ ਕਮੇਟੀ ਵੱਲੋਂ ਸੁਰੱਖਿਆ ਅਧਿਕਾਰੀਆਂ ਦੇ ਸਿਖਲਾਈ ਕੋਰਸ ਦੌਰਾਨ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਸਬੰਧੀ ਜਾਣਕਾਰੀ ਸ਼ਾਮਿਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਿੱਖਾਂ ਦੇ ਸੰਵਿਧਾਨਕ ਅਧਿਕਾਰਾਂ ਸਬੰਧੀ ਦਿੱਲੀ ਹਾਈਕੋਰਟ ਵਿੱਚ ਦੋ ਮਾਮਲੇ ਪਹਿਲਾਂ ਹੀ ਚੱਲ ਰਹੇ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ ਦਿੱਲੀ ਕਮੇਟੀ ਵੱਲੋਂ ਕਿਰਪਾਨ ਅਤੇ ਕੜਾ ਉਤਾਰਨ ਦੇ ਮਾਮਲੇ ਨੂੰ ਲੈ ਕੇ ਦਾਖਲ ਅਰਜੀਆਂ ਨਾਲ ਹੀ, ਇਸ ਮਾਮਲੇ ਨੂੰ ਵੀ ਜੋੜ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਆਪਣਾ ਜਵਾਬ ਦਾਖਲ ਕਰਨ ਦੀ ਤਾਕੀਦ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.