ਕੰਗਣਾ ਖਿਲਾਫ ਪੰਜਾਬ ਦੇ ਕਿਸਾਨ ਹਰਸਿਮਰਨ ਸਿੰਘ ਨੇ ਦਰਜ ਕਰਵਾਇਆ ਕੇਸ
ਸ਼੍ਰੀ ਮੁਕਤਸਰ ਸਾਹਿਬ : ਕਿਸਾਨ ਅੰਦੋਲਨ ਦੇ ਖਿਲਾਫ ਟਵੀਟ ਕਰ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਵਿਵਾਦਾਂ ‘ਚ ਘਿਰ ਗਈ ਹੈ। ਕਿਸਾਨਾਂ ਨੇ ਉਨ੍ਹਾਂ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਇਸ ਕੜੀ ‘ਚ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਦੇ ਵੱਲੋਂ ਸਥਾਨਕ ਕੋਰਟ ‘ਚ ਕੰਗਣਾ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਮਾਮਲੇ ‘ਚ 15 ਫਰਵਰੀ ਨੂੰ ਸੁਣਵਾਈ ਹੋਵੇਗੀ।
🔴LIVE| ਕਿਸਾਨਾਂ ਨੂੰ ਜੇਲ੍ਹਾਂ ‘ਚੋਂ ਰਿਹਾਅ ਕਰਨ ਲੱਗੀ ਸਰਕਾਰ! ਦੀਪ ਸਿੱਧੂ ਦੇ ਵੱਡੇ ਖੁਲਾਸੇ!
ਐਡਵੋਕੇਟ ਕੁਲਜਿੰਦਰ ਸੰਧੂ ਨੇ ਕਿਹਾ ਕਿ ਕੰਗਣਾ ਨੇ ਟਵਿਟਰ ‘ਤੇ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਲਈ ਅੱਤਵਾਦੀ ਅਤੇ ਕੈਂਸਰ ਜਿਹੇ ਸ਼ਬਦ ਇਸਤੇਮਾਲ ਕਰ ਕਿਸਾਨਾਂ ਨੂੰ ਠੇਸ ਪਹੁੰਚਾਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਅਤੇ ਹਿੰਦੂਆਂ ਨੂੰ ਲੜਾਉਣ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ‘ਚ ਕੋਰਟ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.