Breaking NewsD5 specialEntertainmentIndiaNews

ਕੰਗਣਾ ਰਨੌਤ ਨੂੰ ਮਿਲੀ ‘ਵਾਈ’ ਸੁਰੱਖਿਆ, ਅਦਾਕਾਰ ਨੇ ਕੀਤਾ ਅਮਿਤ ਸ਼ਾਹ ਦਾ ਧੰਨਵਾਦ

ਮੁੰਬਈ : ਬਾਲੀਵੁਡ ਅਦਾਕਾਰਾ ਕੰਗਣਾ ਰਨੌਤ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਕੰਗਣਾ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਦਰਅਸਲ ਕੰਗਣਾ ਰਨੌਤ ਅਤੇ ਸ਼ਿਵਸੈਨਾ ਨੇਤਾ ਸੰਜੈ ਰਾਉਤ ਦੇ ‘ਚ ਜ਼ੁਬਾਨੀ ਜੰਗ ਤੇਜ਼ ਹੋ ਗਈ ਸੀ ਤੇ ਸੰਜੇ ਰਾਉਤ ਨੇ ਉਨ੍ਹਾਂ ਨੂੰ ਮੁੰਬਈ ਨਾ ਆਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਨੇਤਾ ਤੇ ਕਾਰਕੁਨ ਮੁੰਬਈ ਵਿੱਚ ਉਸ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ। ਕੰਗਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਲਈ ਵਾਈ ਸੁਰੱਖਿਆ ਪ੍ਰਦਾਨ ਕੀਤੀ ਹੈ। ਕੰਗਨਾ ਨੇ ਵੀ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ।

🔴 Live 🔴 | ਜਥੇਦਾਰ ਭਾਈ ਹਰਪ੍ਰੀਤ ਸਿੰਘ ਹੁਣ ਦੇਣਗੇ ਅਸਤੀਫ਼ਾ?ਰਜਿੰਦਰਾਂ ਹਸਪਤਾਲ ਚੋਂ ਕਿਉਂ ਭੱਜਿਆ ਕਾਂਗਰਸੀ MLA

ਕੰਗਨਾ ਨੇ ਟਵੀਟ ਕੀਤਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਕੋਈ ਵੀ ਫਾਸ਼ੀਵਾਦੀ ਹੁਣ ਕਿਸੇ ਦੇਸ਼ ਭਗਤੀ ਦੀ ਆਵਾਜ਼ ਨੂੰ ਕੁਚਲ ਨਹੀਂ ਸਕਦਾ, ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ੁਕਰਗੁਜ਼ਾਰ ਹਾਂ ਕਿ ਉਹ ਚਾਹੁੰਦੇ ਤਾਂ ਇਨ੍ਹਾਂ ਹਾਲਾਤ ਕਾਰਨ ਮੈਨੂੰ ਮੁੰਬਈ ਨਾ ਜਾਣ ਦੀ ਸਲਾਹ ਦਿੰਦੇ, ਪਰ ਉਨ੍ਹਾਂ ਨੇ ਭਾਰਤ ਦੀ ਧੀ ਦੇ ਸ਼ਬਦਾਂ ਦਾ ਸਨਮਾਨ ਕੀਤਾ, ਸਾਡੀ ਸਵੈ-ਮਾਣ ਦੀ ਇੱਜ਼ਤ ਕੀਤੀ, ਜੈ ਹਿੰਦ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button