PunjabTop News

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਹਿਮਾਚਲ ਪ੍ਰਦੇਸ਼ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਝਟਕਾ ਦਿੰਦੇ ਹੋਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੰਗਨਾ ਰਣੌਤ ਦਾ ਇਹ ਮਾਮਲਾ ਕਿਸਾਨ ਅੰਦੋਲਨ ਦੇ ਸਮੇਂ ਦਾ ਹੈ। ਹੁਣ ਕੰਗਨਾਨੂੰ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।

ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਦੌਰਾਨ ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ &dhapos;ਚ ਸ਼ਾਮਲ ਹੋਣ ਵਾਲੀ ਮਹਿਲਾ ਦੱਸਦੇ ਹੋਏ ਟਵੀਟ ਕੀਤਾ ਸੀ। ਇਸ ਵਿਰੁੱਧ ਮਹਿੰਦਰ ਕੌਰ ਨੇ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਸੀ। ਕੰਗਨਾ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਸਿਰਫ਼ ਇੱਕ ਵਕੀਲ ਦੀ ਪੋਸਟ ਨੂੰ ਰੀਪੋਸਟ ਕੀਤਾ ਸੀ।

ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਇੱਕ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਕਿਸਾਨ ਅੰਦੋਲਨ &dhapos;ਚ ਔਰਤਾਂ 100 ਰੁਪਏ ਵਿੱਚ ਸ਼ਾਮਲ ਹੁੰਦੀਆਂ ਹਨ। ਕੰਗਨਾ ਨੇ ਕਿਸਾਨ ਅੰਦੋਲਨ ਬਾਰੇ ਇੱਕ ਪੋਸਟ ‘ਤੇ ਵੀ ਕੁਮੈਂਟ ਕੀਤਾ ਸੀ, ਜਿਸ ਵਿੱਚ ਇੱਕ ਬਜ਼ੁਰਗ ਔਰਤ ਦੀ ਫੋਟੋ ਸੀ। ਅਦਾਕਾਰਾ ਨੇ ਲਿਖਿਆ, ਹਾਹਾਹਾ, ਇਹ ਉਹੀ ਦਾਦੀ ਹੈ ਜਿਸਨੂੰ ਟਾਈਮ ਮੈਗਜ਼ੀਨ ਵਿੱਚ ਭਾਰਤ ਦੀ ਪਾਵਰਫੁੱਲ ਮਹਿਲਾ ਹੋਣ &dhapos;ਤੇ ਫੀਚਰ ਕੀਤਾ ਗਿਆ ਸੀ। ਉਹ 100 ਰੁਪਏ &dhapos;ਚ ਉਪਲੱਬਧ ਹੈ। ਪਾਕਿਸਤਾਨੀ ਪੱਤਰਕਾਰਾਂ ਨੇ ਭਾਰਤ ਲਈ ਸ਼ਰਮਨਾਕ ਢੰਗ ਨਾਲ ਇੰਟਰਨੈਸ਼ਨਲ ਪੀਆਰ ਨੂੰ ਹਾਈਜੈਕ ਕਰ ਲਿਆ ਹੈ। ਸਾਨੂੰ ਇੰਟਰਨੈਸ਼ਨਲ ਲੈਵਲ ‘ਤੇ ਬੋਲਣ ਲਈ ਆਪਣੇ ਹੀ ਲੋਕਾਂ ਦੀ ਲੋੜ ਹੈ।

ਕੰਗਨਾ ਦੇ ਟਵੀਟ ਤੋਂ ਬਾਅਦ ਮਹਿੰਦਰ ਕੌਰ (81) ਨੇ 4 ਜਨਵਰੀ, 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਹਤ ਲਈ ਪਟੀਸ਼ਨ ਦਾਇਰ ਕੀਤੀ, ਜਿਸਨੂੰ ਰੱਦ ਕਰ ਦਿੱਤਾ ਗਿਆ। ਫਿਰ ਕੰਗਨਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੋਂ ਵੀ ਕੋਈ ਰਾਹਤ ਨਹੀਂ ਮਿਲੀ ਹੈ।

ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ, ਬਠਿੰਡਾ ਅਦਾਲਤ ਨੇ ਇਸ ਕੇਸ ਦੀ ਸੁਣਵਾਈ 27 ਅਕਤੂਬਰ ਲਈ ਨਿਰਧਾਰਤ ਕੀਤੀ। ਅਦਾਲਤ ਨੇ ਬਠਿੰਡਾ ਦੇ ਐਸਐਸਪੀ ਨੂੰ ਸੋਮਵਾਰ ਦੀ ਕਾਰਵਾਈ ਤੋਂ ਬਾਅਦ ਜਾਰੀ ਕੀਤੇ ਹੁਕਮ &dhapos;ਚ ਕੰਗਨ ਨੂੰ ਰਿਸੀਵ ਕਰਵਾਉਣ ਲਈ ਕਿਹਾ ਗਿਆ ਹੈ। ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button