PunjabTop News

ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ ਨੇ ਪੰਜ ਦਿਨਾਂ ਪੁਲਿਸ ਰਿਮਾਂਡ ਉਤੇ ਭੇਜਿਆ

ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਮਹਿਰੋਂ ਨੂੰ  ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਅੰਮ੍ਰਿਤਪਾਲ ਮਹਿਰੋਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਪੁਲਿਸ ਵੱਲੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਨੇ 5 ਦਿਨ ਦਾ ਰਿਮਾਂਡ ਦਿੱਤਾ। ਸਰਬਜੀਤ ਸਿੰਘ ਡੀਐਸਪੀ ਸਿਟੀ ਟੂ ਨੇ ਦੱਸਿਆ ਕਿ ਅਸੀਂ ਸੱਤ ਦਿਨ ਦਾ ਮਾਨਯੋਗ ਕੋਰਟ ਤੋਂ ਰਿਮਾਂਡ ਮੰਗਿਆ ਸੀ ਪਰ ਸਾਨੂੰ ਪੰਜ ਦਿਨ ਦਾ ਰਿਮਾਂਡ ਮਿਲਿਆ ਹੈ ਜਿਸ ਦੇ ਵਿੱਚ ਅੰਮ੍ਰਿਤ ਪਾਲ ਸਿੰਘ ਮਹਿਰੋਂ ਤੋਂ ਪੁੱਛਗਿੱਛ ਕਰਨੀ ਹੈ ਅਤੇ ਕਈ ਚੀਜ਼ਾਂ ਇਸ ਤੋਂ ਬਰਾਮਦ ਵੀ ਕਰਵਾਉਣੀਆਂ ਹਨ।

 ਇਸ ਸਾਲ ਜਨਵਰੀ ਵਿੱਚ ਵੀਜ਼ਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲਿਆ ਸੀ। ਉਸਦੀ ਦੇਸ਼ ਨਿਕਾਲੇ ਦੀ ਪ੍ਰਕਿਰਿਆ ਪੂਰੀ ਹੋਣ ਵਿੱਚ ਕੁਝ ਸਮਾਂ ਲੱਗਿਆ। 11 ਜੂਨ, 2025 ਨੂੰ, ਦੋਸ਼ੀ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਇਨਫੂਲੈਂਸਰ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ, ਉਸਦੀ ਲਾਸ਼ ਬਠਿੰਡਾ ਦੇ ਆਦੇਸ਼ ਹਸਪਤਾਲ ਦੇ ਬਾਹਰ ਖੜ੍ਹੀ ਇੱਕ ਕਾਰ ਵਿੱਚ ਛੱਡ ਦਿੱਤੀ। ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button