
ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਮੁੱਖ ਸਾਜ਼ਿਸ਼ਕਰਤਾ ਦੱਸੇ ਜਾਂਦੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੀ ਅਦਾਲਤੀ ਕਾਰਵਾਈ ਅੱਗੇ ਵਧ ਗਈ ਹੈ। ਅਦਾਲਤ ਨੇ ਸੋਮਵਾਰ ਨੂੰ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਦੋਵਾਂ ਖਿ਼ਲਾਫ਼ ਭਾਰਤੀ ਦੰਡ ਸਹਿੰਤਾ (BNS) ਦੀ ਧਾਰਾ 103 ਤਹਿਤ ਦੋਸ਼ ਤੈਅ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ 2026 ਨੂੰ ਹੋਵੇਗੀ।
ਕੰਚਨ ਕੁਮਾਰੀ ਦਾ ਜੂਨ 2025 ਵਿੱਚ ਬਠਿੰਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ ਸੀ । ਅਪ੍ਰੈਲ 2026 ਵਿੱਚ ਪੰਜਾਬ ਪੁਲਿਸ ਦੀ ਟੀਮ ਨੇ ਯੂਏਈ ਅਧਿਕਾਰੀਆਂ ਤੋਂ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਕੇ ਭਾਰਤ ਲਿਆਂਦਾ। ਉਸ ਨੂੰ ਦਿੱਲੀ ਦੇ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲੈਣ ਤੋਂ ਬਾਅਦ ਬਠਿੰਡਾ ਲਿਆਂਦਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਐਡਵੋਕੇਟ ਹਰਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੀ ਕਾਰਵਾਈ ਤੋਂ ਬਾਅਦ ਮਾਮਲਾ ਹੁਣ ਗਵਾਹੀਆਂ ਦੇ ਪੜਾਅ ਵਿਚ ਚਲਾ ਗਿਆ ਹੈ। ਆਉਣ ਵਾਲੀਆਂ ਸੁਣਵਾਈਆਂ ਦੌਰਾਨ ਇਸ ਕੇਸ ਨਾਲ ਸਬੰਧਤ ਗਵਾਹਾਂ ਦੇ ਬਿਆਨ ਦਰਜ ਹੋਣਗੇ ਅਤੇ ਪੇਸ਼ ਕੀਤੇ ਜਾਣ ਵਾਲੇ ਸਬੂਤਾਂ ਦੇ ਆਧਾਰ ’ਤੇ ਅਦਾਲਤੀ ਕਾਰਵਾਈ ਅੱਗੇ ਵਧੇਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਸਤੰਬਰ 2026 ਨੂੰ ਹੋਵੇਗੀ। ਹਾਲਾਂਕਿ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਜਾਣ ਦਾ ਮਤਲਬ ਇਹ ਨਹੀਂ ਕਿ ਮੁਲਜ਼ਮ ਦੋਸ਼ੀ ਸਾਬਤ ਹੋ ਚੁੱਕੇ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




