ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ’ਤੇ ਲਾਈ ਪਾਬੰਦੀ ਖ਼ਤਮ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਅਕਾਲੀ ਦਲ ਸੰਸਦ ਦੇ ਆਉਂਦੇ ਸੈਸ਼ਨ ਵਿਚ ਰਿਹਾਈ ਦੇ ਨਾਲ ਨਾਲ ਸਿੱਧੂ ਮੂਸੇਵਾਲਾ ਦੇ ਐਸ ਵਾਈ ਐਲ ਗੀਤ ’ਤੇ ਪਾਬੰਦੀ ਦਾ ਮੁੱਦਾ ਚੁੱਕੇਗਾ

ਕਿਹਾ ਕਿ ਕੰਵਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਸੱਦਾ ਦੇ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਪ੍ਰਗਟਾਈਆਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫੈਸਲਾ ਵਾਪਸ ਲਵੇ।
ਅਕਾਲੀ ਦਲ ’ਚ ਉੱਠੀ ਬਗਾਵਤ, ਸੁਖਬੀਰ ਬਾਦਲ ਦੀ ਪ੍ਰਧਾਨਗੀ ਖਤਰੇ ’ਚ! ਹੋਵੇਗਾ ਫੇਰਬਦਲ?|D5 Channel Punjabi
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗੀਤ ‘ਰਿਹਾਈ’ ਵਿਚ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ ਕਿਉਂਕਿ ਸਿੱਖ ਕੌਮ ਉਮਰ ਕੈਦਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੁੰ ਰਿਹਾਅ ਨਾ ਕਰਨ ਦੇ ਫੈਸਲੇ ਤੋਂ ਔਖੀ ਹੈ। ਕੰਵਰ ਗਰੇਵਾਲ ਨੇ ਇਸ ਸ਼ਿਕਾਇਤ ਨੁੰ ਪੇਸ਼ ਕਰਨ ਲਈ ਆਪਣੇ ਗੀਤਕਾਰੀ ਲਾਇਸੰਸ ਦੀ ਵਰਤੋਂ ਕੀਤੀ ਤੇ ਮੰਗ ਕੀਤੀ ਹੈ ਕਿ ਇਤਿਹਾਸ ਦੀਆਂ ਕਿਤਾਬਾਂ ਨਵੇਂ ਸਿਰੇ ਤੋਂ ਨਾ ਲਿਖੀਆਂ ਜਾਣ। ਉਹਨਾਂ ਕਿਹਾ ਕਿ ਇਸ ਵਿਚ ਪਾਬੰਦੀ ਲਗਾਉਣ ਵਾਲੀ ਕੋਈ ਗੱਲ ਨਹੀਂ ਹੈ।
Punjab Bulletin : (08-07-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ’ਤੇ ਮੁੜ ਵਿਚਾਰ ਕਰੇ ਅਤੇ ਕਿਹਾ ਕਿ ਅਜਿਹੀਆਂ ਪਾਬੰਦੀਆਂ ਦੁਨੀਆਂ ਦੇ ਮੁਲਕਾਂ ਵਿਚ ਭਾਰਤ ਬਾਰੇ ਗਲਤ ਪ੍ਰਭਾਵ ਦਿੰਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਸਾਡੇ ਸੰਵਿਧਾਨ ਵਿਚ ਅੰਕਿਤ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਇਆ ਹੋਇਆ ਨਹੀਂ ਵਿਖਾ ਸਕਦੇ। ਉਹਨਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਜੋ ਆਪਣੀ ਵਿਭਿੰਨਤਾ ’ਤੇ ਮਾਣ ਕਰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਵਿਭਿੰਨਤਾ ਇਸੇ ਤਰੀਕੇ ਕਾਇਮ ਰਹੇ। ਲੋਕਤੰਤਰ ਜੋ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦਾ ਮਾਣ ਨਹੀਂ ਕਰਦੇ, ਉਹ ਲੰਬਾ ਸਮਾਂ ਨਹੀਂ ਚੱਲਦੇ।
Bandi Singh News : Bapu Surat Singh Khalsa ਦਾ ਸਿੱਖ ਕੌਮ ਨੂੰ ਸੁਨੇਹਾ, ਬੰਦੀ ਸਿੰਘਾਂ ਲਈ ਕੀਤਾ ਨਵਾਂ ਐਲਾਨ
ਸਰਦਾਰ ਬਾਦਲ ਨੇ ਇਸ ਮਾਮਲੇ ਵਿਚ ਕੰਵਰ ਗਰੇਵਾਲ ਨਾਲ ਗੱਲਬਾਤ ਵੀ ਕੀਤੀ ਤੇ ਉਹਨਾਂ ਨੂੰ ਅਕਾਲੀ ਦਲ ਵੱਲੋਂ ਪੂਰੀ ਹਮਾਇਤ ਦਾ ਭਰੋਸਾ ਦੁਆਇਆ ਤੇ ਇਹ ਵੀ ਦੱਸਿਆ ਕਿ ਉਹ ਸੰਸਦ ਦੇ ਆਉਂਦੇ ਸੈਸ਼ਨ ਵਿਚ ਇਹ ਮਾਮਲਾ ਚੁੱਕਣਗੇ। ਉਹਨਾਂ ਕਿਹਾ ਕਿ ‘ਰਿਹਾਈ’ ’ਤੇ ਪਾਬੰਦੀ ਉਦੋਂ ਲੱਗੀ ਹੈ ਜਦੋਂ ਕੁਝ ਦਿਨ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦਾ ਪਾਣੀ ਐਸ ਵਾਈ ਐਲ ਰਾਹੀਂ ਹਰਿਆਣਾ ਨੂੰ ਦੇਣ ਦੇ ਫੈਸਲੇ ਬਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਗਾਏ ‘ਐਸ ਵਾਈ ਐਲ’ ’ਤੇ ਪਾਬੰਦੀ ਲਗਾਈ ਗਈ ਸੀ।
Japan PM Shot : PM Shinzo Abe ਦੀ ਹੋਈ ਮੌਤ, Hospital ’ਚ ਤੋੜਿਆ ਦਮ | D5 Channel Punjabi
ਉਹਨਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਨੂੰ ਉਹ ਦੋਹਾਂ ਮਾਮਲਿਆਂ ਵਿਚ ਆਈ ਸਪਸ਼ਟ ਸ਼ਿਕਾਇਤ ਦਾ ਖੁਲ੍ਹਾਸਾ ਕਰੇ ਤੇ ਦੱਸੇ ਕਿ ਕਿਸਨੇ ਸ਼ਿਕਾਇਤ ਦਰਜ ਕਰਵਾ ਕੇ ਇਹ ਦੋਵੇਂ ਗਾਣੇ ਭਾਰਤ ਵਿਚ ਯੂ ਟਿਊਬ ’ਤੇ ਬੈਨ ਕਰਵਾ ਦਿੱਤੇ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਇਸ ਮਾਮਲੇ ’ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਜਾਣ ਤਾਂ ਜੋ ਇਹ ਰੁਝਾਨ ਬੰਦ ਹੋ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.