ਕੱਲ੍ਹ ਚੰਡੀਗੜ੍ਹ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ, ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ‘ਚ ਹੋਣ ਵਾਲੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਕੇਜਰੀਵਾਲ 24 ਦਸੰਬਰ ਨੂੰ ਚੰਡੀਗੜ੍ਹ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ‘ਚ ਭਾਰੀ ਉਤਸ਼ਾਹ ਪਾਉਣਗੇ ਅਤੇ ਜਿੱਤ ਦਾ ਮੰਤਰ ਦੇਣਗੇ। ਉਨ੍ਹਾਂ ਦੇ ਨਾਲ ਪੰਜਾਬ ਇੰਚਾਰਜ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੀ ਮੌਜੂਦ ਹੋਣਗੇ।
ਕਾਂਗਰਸ ‘ਚ ਪਿਆ ਕਲੇਸ਼, ਜਾਖੜ ਨੇ ਕਿਸਾਨ ਜਥੇਬੰਦੀਆਂ ਨੂੰ ਲੈਕੇ ਦਿੱਤਾ ਵੱਡਾ ਬਿਆਨ !
ਪਾਰਟੀ ਦੇ ਕੌਮੀ ਆਗੂ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਨ ਸਭਾ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਜਨਸਭਾ ‘ਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਲੋਕ ਪਹੁੰਚਣਗੇ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਜਰਨੈਲ ਸਿੰਘ ਅਤੇ ਚੰਡੀਗੜ੍ਹ ਦੀ ਅਗਵਾਈ ‘ਚ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ਵਿਚ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.