Breaking NewsD5 specialNewsPoliticsPunjab

ਖਟਕੜ ਕਲਾਂ ਪੁੱਜੇ ਕੈਪਟਨ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਬੰਗਾ : ਖਟਕੜ ਕਲਾਂ ਵਿਖੇ ਸਰਦਾਰ ਭਗਤ ਸਿੰਘ ਦੇ ਸਮਾਰਕ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ, ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ, ਮਨਪ੍ਰੀਤ ਸਿੰਘ ਬਾਦਲ ਕੈਬਨਿਟ ਮੰਤਰੀ, ਮਹਾਰਾਣੀ ਪ੍ਰਨੀਤ ਕੌਰ, ਹਰੀਸ਼ ਰਾਵਤ ਵੀ ਨਾਲ ਪੁੱਜੇ ਹਨ ਅਤੇ ਉਨ੍ਹਾਂ ਸ਼ਹੀਦਾਂ ਦੇ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

🔴 Live 🔴 ਖ਼ੇਤੀ ਬਿਲ ‘ਤੇ ਲੱਗੀ ਰਾਸ਼ਟਰਪਤੀ ਦੀ ਮੋਹਰ | ਸੱਤਵੇਂ ਅਸਮਾਨ ਨੇ ਪਹੁੰਚਿਆ ਕਿਸਾਨਾਂ ਦਾ ਪਾਰਾ ||

ਦੱਸ ਦਈਏ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖ਼ੇਤੀ ਬਿੱਲਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਨੇ ਹੁਣ ਆਪਣੇ ਸੰਘਰਸ਼ ਨੂੰ ਜ਼ਮੀਨੀ ਪੱਧਰ ’ਤੇ ਲਿਆਉਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਦੀ ਖ਼ਟਕੜ ਕਲਾਂ ਸਥਿਤ ਯਾਦਗਾਰ ਵਿਖ਼ੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਆਪਸ ‘ਚ ਭਿੜੇ ਸੁਖਬੀਰ ਤੇ ਢੀਂਡਸਾ !ਮਿੰਟਾਂ ‘ਚ ਮਾਹੌਲ ਹੋ ਗਿਆ ਗਰਮ,ਫੇਰ ਇੱਕ-ਦੂਜੇ ਨੂੰ ਦਿੱਤਾ ਠੋਕਵਾਂ ਜਵਾਬ

11 ਵਜੇ ਤੋਂ 12 ਵਜੇ ਤੱਕ ਇਸੇ ਹੀ ਸਥਾਨ ’ਤੇ ਕੇਂਦਰੀ ਖ਼ੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਧਰਨਾ ਦਿੱਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਚੰਡੀਗੜ੍ਹ ਵਾਪਿਸ ਪੁੱਜਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਹਰੀਸ਼ ਰਾਵਤ ਵੱਲੋਂ ਬਾਅਦ ਦੁਪਹਿਰ 3 ਵਜੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਦਾ ਵੀ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਸ੍ਰੀ ਹਰੀਸ਼ ਰਾਵਤ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਸੂਬੇ ਵਿੱਚ ਆ ਰਹੇ ਹਨ ਅਤੇ ਇਸ ਸੰਦਰਭ ਵਿੱਚ ਉਨ੍ਹਾਂ ਵੱਲੋਂ ਵੱਖ ਵੱਖ ਕਾਂਗਰਸ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਸਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button