PunjabTop News

ਖਨੌਰੀ ਸ਼ੰਭੂ ਬਾਰਡਰ ਤੋਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੇ ਕਿਸਾਨ

ਇੱਕ ਪਾਸੇ ਜਿੱਥੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ ਤਾਂ ਉੱਥੇ ਹੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਕੱਠੇ ਦਿੱਲੀ ਵੱਲ ਨਹੀਂ ਜਾਣਗੇ ਸਗੋਂ ਜੱਥਿਆਂ ਵਿੱਚ ਵੱਖ ਵੱਖ ਤੌਰ ਤੇ ਜਾਇਆ ਜਾਵੇਗਾ। ਉਹਨਾਂ ਦੱਸਿਆ ਕਿ 6 ਦਸੰਬਰ ਨੂੰ ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ।

ਪੰਧੇਰ ਨੇ ਕਿਹਾ ਕਿ ਕਿਸਾਨ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ ਨੂੰ 5 ਵਜੇ ਤੱਕ ਸਫ਼ਰ ਕਰਿਆ ਕਰਨਗੇ। ਉਹਨਾਂ ਉਮੀਦ ਜ਼ਾਹਿਰ ਕੀਤੀ ਕਿ ਹਰਿਆਣਾ ਸਰਕਾਰ ਵੀ ਕਿਸਾਨਾਂ ਦੀ ਮਦਦ ਕਰੇਗੀ। ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਲਈ ਰਾਹ ਖੋਲਣ ਦਾ ਦਾਅਵਾ ਕੀਤਾ ਹੈ। ਕਿਸਾਨਾਂ ਦਾ ਪਹਿਲਾ ਪੜਾਅ ਅੰਬਾਲਾ ਦੇ ਜੱਗੀ ਪਿੰਡ ਵਿੱਚ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button