Breaking NewsD5 specialIndiaNewsPoliticsPunjab

ਖਹਿਰਾ ਤੇ ਚੀਮਾ ਵਿਚਾਲੇ ਫੇਰ ਖੜਕੀ

ਪਿਛਲੇ ਕੁੱਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ‘ਚ ਕੁਝ ਠੀਕ ਨਹੀਂ ਚੱਲ ਰਿਹਾ। ਜਿੱਥੇ ਪਹਿਲਾਂ ਬਾਗੀ ਧੜ੍ਹੇ ਦੇ ਆਗੂ ਸੁਖਪਾਲ ਖਹਿਰਾ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ ਹੈ। ਉੱਥੇ ਹੀ ਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ ’ਤੇ ਸੁਖਪਾਲ ਖਹਿਰਾ ਨੇ ਇਲਜ਼ਾਮ ਲਾਇਆ ਕਿ ਕੇਜਰੀਵਾਲ ਨੂੰ ਹਰਿਆਣਾ ਦਿਵਸ ਤਾਂ ਯਾਦ ਰਿਹਾ, ਪਰ ਉਨ੍ਹਾਂ ਨੂੰ ਪੰਜਾਬ ਦਿਵਸ ਤੇ ਪੰਜਾਬ ਦੇ ਮੁੱਦੇ ਯਾਦ ਨਹੀਂ। ਕੇਜਰੀਵਾਲ ਨੂੰ ਪੰਜਾਬ ਦੀ ਨਹੀਂ, ਹਰਿਆਣਾ ਦੀ ਵੱਧ ਚਿੰਤਾ ਹੈ। ਖਹਿਰਾ ਦੇ ਇਨ੍ਹਾਂ ਇਲਜ਼ਾਮਾਂ ‘ਤੇ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਖਹਿਰਾ ‘ਤੇ ਤਿੱਖਾ ਹਮਲਾ ਕੀਤਾ ਹੈ। ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਨਫ਼ਰਤ ਕਰਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਹ ਸੁਖਪਾਲ ਖਹਿਰਾ ਦੀ ਆਦਤ ਬਣ ਚੁੱਕੀ ਹੈ ਕਿ ਜਿਸ ਥਾਲੀ ‘ਚ ਉਹ ਖਾਂਦੇ ਹਨ।

Read Also ਹੁਣ ਖਹਿਰਾ ਦਾ ਠੋਕਵਾਂ ਜਵਾਬ ਸੁਣਲੋ Sukhpal Khaira

ਉਸੇ ‘ਚ ਛੇਕ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ `ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਇਸ ਬਾਰੇ ਕੋਈ ਫੈਸਲਾ ਕਰੇਗੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਖਹਿਰਾ ‘ਤੇ ਲਾਏ ਇਲਜ਼ਾਮਾਂ ਬਾਰੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ, ਪਰ ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ ਕੀਤਾ ਕਿ ਆਉਣ ਵਾਲੇ ਸਮੇਂ ‘ਚ ਉਹ ਸੂਬੇ ਦੇ ਲੋਕਾਂ ਨੂੰ ਨਵਾਂ ਵਿਕਲਪ ਜ਼ਰੂਰ ਦੇਣਗੇ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ‘ਚ ਧੜੇਬੰਦੀ ਪੂਰੇ ਜ਼ੋਰਾਂ ‘ਤੇ ਹੈ। ਦੂਜੇ ਪਾਸੇ ਪਾਰਟੀ ਦੇ ਆਗੂ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਹਨ। ਅਜਿਹੇ ‘ਚ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਹਾਈਕਮਾਨ ਸੁਖਪਾਲ ਖਹਿਰਾ ‘ਤੇ ਕੀ ਕਾਰਵਾਈ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button