Breaking NewsNewsPoliticsPunjab

ਖਹਿਰਾ ਧੜੇ ਨੂੰ ਝਟਕਾ, ਜੈਕਿਸ਼ਨ ਰੋੜੀ ਨੇ ਛੱਡਿਆ ਸਾਥ

mla jai kishan rodi re join the aap  ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲ ਲਿਆ। ਇਸ ਤੋਂ ਇਲਾਵਾ ਬੇਅਦਬੀ ਕਾਂਡ ਦੀ ਜਾਂਚ ਕਰਨ ਵਾਲੇ ਸੇਵਾ ਮੁਕਤ ਜੱਜ ਜਸਟਿਸ ਜ਼ੋਰਾ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ। ਅੱਜ ਦਿੱਲੀ ਵਿੱਚ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਜੁਆਇਨ ਕਰ ਲਈ।

Read Also ਰੋੜੀ ਦਾ ਖੁਲਾਸਾ, ਡਰ ਸੀ ਕਿਤੇ ਖਹਿਰਾ ਦੂਜੀ ਪਾਰਟੀ ‘ਚ ਸ਼ਾਮਲ ਨਾ ਕਰਵਾ ਦੇਵੇ

ਰੋੜੀ ਸਣੇ ਸੱਤ ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਕੇਜਰੀਵਾਲ ਖਿਲਾਫ ਝੰਡਾ ਚੁੱਕਿਆ ਸੀ। ਇਸ ਮਗਰੋਂ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ। ਰੋੜੀ ਪਹਿਲਾਂ ਤੋਂ ਹੀ ਦੋਚਿੱਤੀ ਵਿੱਚ ਸੀ। ਹੁਣ ਜਦੋਂ ਖਹਿਰਾ ਨੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਤਾਂ ਰੋੜੀ ਨੇ ਆਮ ਆਦਮੀ ਪਾਰਟੀ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਇਸ ਤਰ੍ਹਾਂ ਖਹਿਰਾ ਨਾਲ ਹੁਣ ਛੇ ਵਿਧਾਇਕ ਰਹਿ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button