Press ReleasePunjabTop News

ਖਹਿਰਾ ਨੇ ਮਾਨ ਨੂੰ ਕੇਜਰੀਵਾਲ ਦੇ ਇਸ਼ਾਰੇ ਤੇ ਐਸ.ਵਾਈ.ਐਲ ਤੇ ਕੋਈ ਸਮਝੋਤਾ ਨਾ ਕਰਨ ਦੀ ਦਿੱਤੀ ਚਿਤਾਵਨੀ

ਚੰਡੀਗੜ੍ਹ (ਬਿੰਦੂ ਸਿੰਘ) : ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਸਤਲੁਜ ਯਮੁਨਾ ਲੰਿਕ ਨਹਿਰ ਦੇ ਮੁੱਦੇ ਤੇ ਕਿਸੇ ਤਰਾਂ ਦਾ ਵੀ ਸਮਝੋਤਾ ਨਾ ਕਰਨ ਦੀ ਚਿਤਾਵਨੀ ਦਿੱਤੀ।

Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi

ਖਹਿਰਾ ਨੇ ਕਿਹਾ ਕਿ ਪਾਣੀ ਦੀ ਬੇਇਨਸਾਫੀ ਅਤੇ ਫਸਲਾਂ ਦੇ ਘੱਟ ਮੁੱਲ ਨੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਲੱਖ ਕਰੋੜ ਰੁਪਏ ਦੇ ਕਰਜੇ ਹੇਠ ਪਹਿਲ਼ਾਂ ਹੀ ਦਬਾਇਆ ਹੋਇਆ ਹੈ ਜਿਸ ਕਾਰਨ ਕਿਸਾਨ ਵੱਡੀ ਗਿਣਤੀ ਵਿੱਚ ਖੁਦਕੁਸ਼ੀਆਂ ਕਰ ਰਹੇ ਹਨ, ਇਸ ਲਈ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਐਸ.ਵਾਈ.ਐਲ ਰਾਹੀਂ ਹਰਿਆਣਾ ਨੂੰ ਨਹੀਂ ਜਾਣ ਦੇਵਾਂਗੇ। ਖਹਿਰਾ ਨੇ ਕਿਹਾ ਕਿ ਬਹੁਤ ਦੁਖਦਾਈ ਗੱਲ ਹੈ ਕਿ ਹਾਲ ਹੀ ਵਿੱਚ ਕੇਜਰੀਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਸਾਂਝਾ ਕੀਤੇ ਜਾਣ ਦੇ ਦਿੱਤੇ ਬਿਆਨ ਉੱਪਰ ਨਾਲ ਬੈਠੇ ਭਗਵੰਤ ਮਾਨ ਨੇ ਹਾਮੀ ਵਿੱਚ ਸਿਰ ਹਿਲਾਇਆ।

BIG News : Kotkapura GoliKand ਮਾਮਲੇ ’ਚ ਬਾਦਲਾਂ ਦਾ ਹੱਥ? ਕਸੂਤੇ ਫਸੇ ਅਕਾਲੀ! SIT ਨੇ ਕੀਤੇ ਸਿੱਧੇ ਸਵਾਲ

ਮਾਨ ਅਤੇ ਹਰਿਆਣਾ ਦੇ ਉਹਨਾਂ ਦੇ ਹਮਰੁਤਬਾ ਮਨੋਹਰ ਲਾਲ ਖੱਟੜ ਦਰਮਿਆਨ 14 ਅਕਤੂਬਰ ਨੂੰ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਤੋਂ ਪਹਿਲਾਂ ਅੱਜ ਇਥੇ ਇੱਕ ਬਿਆਨ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਕਿ ਉਹਨਾਂ ਦਾ ਖਦਸ਼ਾ ਕੇਜਰੀਵਾਲ ਵੱਲੋਂ ਵਾਰ ਵਾਰ ਦਿੱਤੇ ਜਾ ਰਹੇ ਬਿਆਨਾਂ ਤੇ ਅਧਾਰਿਤ ਹੈ ਕਿ ਹਰਿਆਣਾ ਨੂੰ ਵੀ ਪੰਜਾਬ ਤੋਂ ਪਾਣੀ ਮਿਲਣਾ ਚਾਹੀਦਾ ਹੈ ਜੋ ਕਿ ਮਾਨ ਨੂੰ ਕੋਈ ਸਮੱਸਿਆ ਨਹੀਂ ਲੱਗਦਾ।ਇਸ ਤੋਂ ਇਲਾਵਾ ਆਪ ਦੇ ਸੰਸਦ ਮੈਂਬਰ ਅਤੇ ਹਰਿਆਣਾ ਦੇ ਇੰਚਾਰਜ ਡਾ. ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਆਪ ਦੀ ਸਰਕਾਰ ਹੈ ਇਸ ਲਈ ਇਹ ਯਕੀਨੀ ਬਣਾਵੇਗੀ ਕਿ ਐਸ.ਵਾਈ.ਐਲ ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚੇ ਜੋ ਕਿ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

Kotkapura GoliKand ’ਚ Parkash Badal ਦੇ ਖੁਲਾਸੇ? High Court ਦਾ ਫੈਸਲਾ, CM Mann ਨੇ ਦਿੱਤੇ ਸਖ਼ਤ ਹੁਕਮ

ਕਾਂਗਰਸੀ ਵਿਧਾਇਕ ਨੇ ਮਾਨ ਨੂੰ ਕਾਂਗਰਸ ਸਰਕਾਰ ਤੋਂ ਸਬਕ ਸਿੱਖਣ ਲਈ ਆਖਿਆ ਜਿਸਨੇ ਕਿ ਪੰਜਾਬ ਦੇ ਕੀਮਤੀ ਪਾਣੀਆਂ ਨੂੰ ਬਚਾਉਣ ਲਈ 2004 ਵਿੱਚ ਦੂਸਰੇ ਰਾਜਾਂ ਨਾਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ ਨਹੀਂ ਤਾਂ ਪੰਜਾਬ ਦਾ ਬਹੁਤ ਸਾਰਾ ਹਿੱਸਾ ਸੁੱਕ ਕੇ ਬੰਜਰ ਹੋ ਜਾਵੇਗਾ।

Kotakpura Firing Case : Parkash Singh Badal ਨੂੰ ਸਿੱਧੇ ਸਵਾਲ, SIT ਨੇ ਲਾਈ ਸਵਾਲਾਂ ਦੀ ਝੜੀ, ਨਵਾਂ ਖੁਲਾਸਾ

ਖਹਿਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਗਲੇ ਸਾਲ ਹੋਣ ਵਲੀਆਂ ਚੋਣਾਂ ਦੇ ਮੱਦੇਨਜਰ ਐਸ.ਵਾਈ.ਐਲ ਉੱਪਰ ਸਾਡੇ ਅਧਿਕਾਰ ਹਰਿਆਣਾ ਨੂੰ ਸੋਂਪਣ ਲਈ ਭਗਵੰਤ ਮਾਨ ਉੱਪਰ ਦਬਾਅ ਬਣਾਉਣ ਲਈ ਹਰ ਹੀਲਾ ਵਰਤ ਰਿਹਾ ਹੈ। ਉਹਨਾਂ ਕਿਹਾ ਕਿ ਆਪਣੇ ਸ਼ਰਾਰਤੀ ਬਦਲਾਅ ਦੇ ਨਾਅਰੇ ਤਹਿਤ ਪੰਜਾਬ ਵਿੱਚ ਸਰਕਾਰ ਬਣਾਉਣ ਉਪਰੰਤ ਕੇਜਰੀਵਾਲ ਸਾਡੇ ਦਰਿਆਈ ਪਾਣੀਆਂ ਦੇ ਮੱਦੇ ਉੱਪਰ ਸਾਡੇ ਸੂਬੇ ਦੀ ਲੁੱਟ ਕਰਕੇ ਹਰਿਆਣਾ ਵਿੱਚ ਸਰਕਾਰ ਬਣਾਉਣਾ ਚਾਹੁੰਦਾ ਹੈ ਜੋ ਕਿ ਅਸੀਂ ਕਿਸੇ ਵੀ ਕੀਮਤ ਤੇ ਨਹੀਂ ਹੋਣ ਦਿਆਂਗੇ।

Gangster Lakhbir Landa ‘ਤੇ ਐਕਸ਼ਨ, Punjab ਲਿਆਉਣ ਦੀ ਤਿਆਰੀ | D5 Channel Punjabi

ਇਹ ਦਾਅਵਾ ਕਰਦੇ ਹੋਏ ਕਿ ਰਿਪੇਰੀਅਨ ਕਾਨੂੰਨਾਂ ਤਹਿਤ ਹਰਿਆਣਾ ਜਾਂ ਕਿਸੇ ਹੋਰ ਸੂਬੇ ਦਾ ਪੰਜਾਬ ਦੇ ਪਾਣੀਆਂ ਤੇ ਕੋਈ ਹੱਕ ਨਹੀਂ ਹੈ ਖਹਿਰਾ ਨੇ ਕਿਹਾ ਕਿ ਪੰਜਾਬ ਐਸ.ਵਾਈ.ਐਲ ਦੇ ਪਾਣੀ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਵੰਡਣ ਦੇ ਕੇਜਰੀਵਾਲ ਦੇ ਸੁਝਾਅ ਨੁੰ ਪੂਰੀ ਤਰਾਂ ਰੱਦ ਕਰਦਾ ਹੈ ਕਿਉਂਕਿ ਸੂਬੇ ਵਿੱਚ ਪਹਿਲ਼ਾਂ ਹੀ ਦਰਿਆਈ ਪਾਣੀ ਦੀ ਘਾਟ ਹੈ ਅਤੇ 14 ਲੱਖ ਟਿਊਬਵੈਲਾਂ ਨਾਲ ਧਰਤੀ ਹੇਠਲਾ ਪਾਣੀ ਖਤਰਨਾਕ ਢੰਗ ਨਾਲ ਹੇਠਾਂ ਵੱਲ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button