ਰੂਸ-ਯੂਕਰੇਨ ਜੰਗ ਦੇ ਮੈਦਾਨ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ 9 ਮਹੀਨਿਆਂ ਬਾਅਦ ਵਤਨ ਵਾਪਸੀ ਹੋਈ। ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਨੌਜਵਾਨ ਸੁਰੱਖਿਅਤ ਆਪਣੇ ਪਰਿਵਾਰ ਕੋਲ ਪਹੁੰਚ ਗਿਆ। ਸਟੱਡੀ ਵੀਜ਼ੇ ’ਤੇ ਰੂਸ ਗਿਆ ਗਗਨਦੀਪ ਸਿੰਘ ਕਥਿਤ ਤੌਰ ’ਤੇ ਆਪਣੇ ਸਾਥੀਆਂ ਦੇ ਝਾਂਸੇ ਵਿੱਚ ਆ ਕੇ ਰੂਸੀ ਫੌਜ ਵਿੱਚ ਭਰਤੀ ਹੋ ਗਿਆ ਸੀ ਅਤੇ ਕੁਝ ਸਮੇਂ ਦੀ ਟਰੇਨਿੰਗ ਤੋਂ ਬਾਅਦ ਉਸਨੂੰ ਰੂਸ-ਯੂਕਰੇਨ ਜੰਗ ਦੇ ਮੋਰਚੇ ’ਤੇ ਭੇਜ ਦਿੱਤਾ ਗਿਆ।
ਜੰਗ ਦੌਰਾਨ ਉਹ ਯੂਕਰੇਨ ਦੀ ਰਾਜਧਾਨੀ ਕੀਵ ਤੱਕ ਪਹੁੰਚ ਗਿਆ ਅਤੇ ਉੱਥੇ ਮਾਈਨ ਧਮਾਕੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਉਸਨੂੰ ਪਿੱਛੇ ਭੇਜ ਦਿੱਤਾ ਗਿਆ। ਪਰਿਵਾਰ ਨਾਲ ਸੰਪਰਕ ਟੁੱਟਣ ਤੋਂ ਬਾਅਦ ਵਾਪਸੀ ਦੀ ਉਮੀਦ ਵੀ ਲਗਭਗ ਖਤਮ ਹੋ ਚੁੱਕੀ ਸੀ। ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਮਾਮਲਾ ਵਿਦੇਸ਼ ਮੰਤਰਾਲੇ ਤੱਕ ਪਹੁੰਚਾਉਣ ਅਤੇ ਲਗਾਤਾਰ ਯਤਨ ਕਰਨ ਤੋਂ ਬਾਅਦ ਗਗਨਦੀਪ ਸਿੰਘ 26 ਅਗਸਤ 2026 ਨੂੰ ਸੁਰੱਖਿਅਤ ਆਪਣੇ ਪਰਿਵਾਰ ਕੋਲ ਵਾਪਸ ਪਹੁੰਚਿਆ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਗਗਨਦੀਪ ਸਿੰਘ ਮਈ 2025 ਵਿੱਚ ਸਟੱਡੀ ਵੀਜ਼ੇ ’ਤੇ ਰੂਸ ਗਿਆ ਸੀ। ਉਨ੍ਹਾਂ ਮੁਤਾਬਕ ਸਤੰਬਰ 2025 ਦੌਰਾਨ ਉਸ ਦੇ ਕੁਝ ਸਾਥੀਆਂ ਵੱਲੋਂ ਉਸਨੂੰ ਕਰੀਬ 2 ਲੱਖ ਰੁਪਏ ਮਹੀਨਾ ਤਨਖਾਹ ਦਾ ਲਾਲਚ ਦੇ ਕੇ ਰੂਸੀ ਫੌਜ ਵਿੱਚ ਭਰਤੀ ਕਰਵਾ ਦਿੱਤਾ ਗਿਆ। ਗਗਨਦੀਪ ਨੂੰ ਦੱਸਿਆ ਗਿਆ ਸੀ ਕਿ ਉਸਨੂੰ ਸਿਰਫ਼ ਬੰਕਰ ਤਿਆਰ ਕਰਨ ਵਰਗਾ ਕੰਮ ਕਰਨਾ ਹੋਵੇਗਾ, ਪਰ ਨੌਜਵਾਨ ਦੇ ਮੁਤਾਬਕ ਕੁਝ ਸਮੇਂ ਦੀ ਟਰੇਨਿੰਗ ਤੋਂ ਬਾਅਦ ਉਸਨੂੰ ਸਿੱਧਾ ਜੰਗ ਦੇ ਮੋਰਚੇ ’ਤੇ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸਦਾ ਪਰਿਵਾਰ ਨਾਲ ਸੰਪਰਕ ਵੀ ਪੂਰੀ ਤਰ੍ਹਾਂ ਟੁੱਟ ਗਿਆ।
ਸੰਤ ਸੀਚੇਵਾਲ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ 20 ਜਨਵਰੀ 2026 ਨੂੰ ਉਨ੍ਹਾਂ ਨਾਲ ਸੰਪਰਕ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਵਿਦੇਸ਼ ਮੰਤਰਾਲੇ ਨੂੰ ਤਿੰਨ ਵਾਰ ਪੱਤਰ ਲਿਖੇ ਗਏ। ਇਸ ਤੋਂ ਇਲਾਵਾ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਕੇ ਵੀ ਗਗਨਦੀਪ ਦੀ ਵਤਨ ਵਾਪਸੀ ਦਾ ਮਾਮਲਾ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਰੂਸੀ ਫੌਜ ਵਿੱਚ ਫਸੇ ਭਾਰਤੀ ਨੌਜਵਾਨਾਂ ਦਾ ਮੁੱਦਾ ਸੰਸਦ ਵਿੱਚ ਵੀ ਉਠਾਇਆ ਗਿਆ ਅਤੇ ਸਰਕਾਰ ਕੋਲ ਇਨ੍ਹਾਂ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਲਗਾਤਾਰ ਪਹੁੰਚ ਕੀਤੀ ਗਈ। ਇਤਿਹਾਸਪੜ੍ਹੋ
ਗਗਨਦੀਪ ਸਿੰਘ ਨੇ ਆਪਣਾ ਦਰਦ ਸਾਂਝਾ ਕਰਦਿਆਂ ਦੱਸਿਆ ਕਿ ਜੰਗ ਦੇ ਹਾਲਾਤ ਬੇਹੱਦ ਖੌਫਨਾਕ ਸਨ। ਉਸਨੂੰ ਰੂਸ-ਯੂਕਰੇਨ ਜੰਗ ਦੌਰਾਨ ਯੂਕਰੇਨ ਦੇ ਅੰਦਰ ਰਾਜਧਾਨੀ ਕੀਵ ਤੱਕ ਲਿਜਾਇਆ ਗਿਆ। ਨੌਜਵਾਨ ਨੇ ਦੱਸਿਆ ਕਿ ਉੱਥੇ ਵਿਛਾਈਆਂ ਗਈਆਂ ਮਾਈਨਾਂ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਪਿੱਛੇ ਭੇਜਿਆ ਗਿਆ। ਉਸ ਨੇ ਕਿਹਾ ਕਿ ਉਸ ਸਮੇਂ ਹਾਲਾਤ ਇੰਨੇ ਡਰਾਉਣੇ ਸਨ ਕਿ ਉਸਨੇ ਵਾਪਸ ਆਪਣੇ ਪਰਿਵਾਰ ਕੋਲ ਪਹੁੰਚਣ ਦੀ ਉਮੀਦ ਲਗਭਗ ਛੱਡ ਦਿੱਤੀ ਸੀ।
ਗਗਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਸਨੂੰ ਰੂਸੀ ਫੌਜ ਵਿੱਚ ਭਰਤੀ ਕੀਤਾ ਗਿਆ ਤਾਂ ਉਸ ਦੇ ਨਾਲ ਹੋਇਆ ਐਗਰੀਮੈਂਟ ਰੂਸੀ ਭਾਸ਼ਾ ਵਿੱਚ ਸੀ। ਉਸ ਨੂੰ ਉਸ ਵਿੱਚ ਲਿਖੀਆਂ ਸ਼ਰਤਾਂ ਦੀ ਪੂਰੀ ਜਾਣਕਾਰੀ ਨਹੀਂ ਸੀ।
ਉਸ ਦੇ ਮੁਤਾਬਕ, “ਸਾਨੂੰ ਕਿਹਾ ਗਿਆ ਸੀ ਕਿ ਤੁਸੀਂ ਸਿਰਫ਼ ਬੰਕਰ ਤਿਆਰ ਕਰਨੇ ਹਨ, ਪਰ ਬਾਅਦ ਵਿੱਚ ਸਾਨੂੰ ਫਰੰਟ ਲਾਈਨ ’ਤੇ ਲੜਨ ਲਈ ਭੇਜ ਦਿੱਤਾ ਗਿਆ। ਨੌਜਵਾਨ ਨੇ ਦੱਸਿਆ ਕਿ ਉਸਨੂੰ ਜੋ ਵੀ ਤਨਖਾਹ ਮਿਲੀ, ਉਹ ਰੂਸ ਦੇ ਬੈਂਕ ਖਾਤੇ ਵਿੱਚ ਹੀ ਜਮ੍ਹਾਂ ਹੁੰਦੀ ਰਹੀ। ਉਹ ਪੈਸਾ ਭਾਰਤ ਟਰਾਂਸਫਰ ਨਹੀਂ ਕਰ ਸਕਿਆ ਅਤੇ ਰਕਮ ਉਨ੍ਹਾਂ ਖਾਤਿਆਂ ਵਿੱਚ ਹੀ ਫਸੀ ਰਹਿ ਗਈ। ਇਤਿਹਾਸਪੜ੍ਹੋ
ਭਾਰਤ ਪਰਤਣ ਤੋਂ ਬਾਅਦ ਗਗਨਦੀਪ ਸਿੰਘ ਨੇ ਕਿਹਾ ਕਿ ਉਹ ਕਈ ਮਹੀਨਿਆਂ ਤੱਕ ਅਜਿਹੇ ਹਾਲਾਤਾਂ ਵਿੱਚ ਰਿਹਾ ਜਿੱਥੇ ਹਰ ਪਲ ਜਾਨ ਦਾ ਖਤਰਾ ਬਣਿਆ ਹੋਇਆ ਸੀ। ਉਸਨੇ ਕਿਹਾ ਕਿ ਇੱਕ ਸਮਾਂ ਅਜਿਹਾ ਵੀ ਆ ਗਿਆ ਸੀ ਜਦੋਂ ਉਸਨੂੰ ਲੱਗਣ ਲੱਗਾ ਸੀ ਕਿ ਸ਼ਾਇਦ ਉਹ ਕਦੇ ਆਪਣੇ ਪਰਿਵਾਰ ਕੋਲ ਵਾਪਸ ਨਹੀਂ ਆ ਸਕੇਗਾ।
ਉਸਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਉਸਦੇ ਪਰਿਵਾਰ ਦੀ ਆਵਾਜ਼ ਵਿਦੇਸ਼ ਮੰਤਰਾਲੇ ਅਤੇ ਭਾਰਤ ਸਰਕਾਰ ਤੱਕ ਪਹੁੰਚਾਈ ਗਈ। ਗਗਨਦੀਪ ਨੇ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਉਹ ਆਖਰਕਾਰ ਆਪਣੇ ਪਰਿਵਾਰ ਕੋਲ ਸੁਰੱਖਿਅਤ ਵਾਪਸ ਆ ਸਕਿਆ।
ਗਗਨਦੀਪ ਸਿੰਘ ਨੇ ਦਾਅਵਾ ਕੀਤਾ ਕਿ ਰੂਸੀ ਫੌਜ ਨਾਲ ਜੁੜੇ ਕਈ ਭਾਰਤੀ ਅਤੇ ਪੰਜਾਬੀ ਨੌਜਵਾਨ ਅਜੇ ਵੀ ਉੱਥੇ ਫਸੇ ਹੋਏ ਹਨ। ਉਸਦੇ ਮੁਤਾਬਕ ਬਹੁਤ ਸਾਰੇ ਨੌਜਵਾਨਾਂ ਦੀ ਜੰਗ ਦੌਰਾਨ ਮੌਤ ਹੋ ਚੁੱਕੀ ਹੈ ਅਤੇ ਅਜੇ ਵੀ 50 ਤੋਂ ਵੱਧ ਨੌਜਵਾਨਾਂ ਦੇ ਉੱਥੇ ਫਸੇ ਹੋਣ ਦੀ ਜਾਣਕਾਰੀ ਹੈ। ਉਸ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਰੂਸੀ ਫੌਜ ਵਿੱਚ ਫਸੇ ਭਾਰਤੀ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਹੋਰ ਤੇਜ਼ੀ ਨਾਲ ਯਤਨ ਕੀਤੇ ਜਾਣ।
ਗਗਨਦੀਪ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਸਖ਼ਤ ਅਪੀਲ ਕਰਦਿਆਂ ਕਿਹਾ ਕਿ ਉਹ ਵਿਦੇਸ਼ ਜਾਣ ਜਾਂ ਵੱਧ ਤਨਖਾਹ ਦੇ ਲਾਲਚ ਵਿੱਚ ਕਿਸੇ ਵੀ ਟਰੈਵਲ ਏਜੰਟ ਜਾਂ ਵਿਚੋਲੇ ਦੇ ਝਾਂਸੇ ਵਿੱਚ ਆ ਕੇ ਰੂਸੀ ਫੌਜ ਵਿੱਚ ਭਰਤੀ ਹੋਣ ਦੀ ਕੋਸ਼ਿਸ਼ ਨਾ ਕਰਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗਗਨਦੀਪ ਸਿੰਘ ਦੀ ਸੁਰੱਖਿਅਤ ਵਾਪਸੀ ’ਤੇ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਪੱਧਰ ’ਤੇ ਯਤਨ ਕੀਤੇ ਜਾਣੇ ਚਾਹੀਦੇ ਹਨ।
ਕਰੀਬ 9 ਮਹੀਨਿਆਂ ਤੱਕ ਜੰਗ ਦੇ ਸਾਏ ਹੇਠ ਰਹਿਣ ਤੋਂ ਬਾਅਦ ਜਦੋਂ ਗਗਨਦੀਪ ਆਪਣੇ ਪਰਿਵਾਰ ਕੋਲ ਪਹੁੰਚਿਆ ਤਾਂ ਪਰਿਵਾਰ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਸਨ। ਜੰਗ ਦੇ ਮੈਦਾਨ ਤੋਂ ਜ਼ਿੰਦਗੀ ਦੀ ਉਮੀਦ ਲੈ ਕੇ ਪਰਤੇ ਇਸ ਨੌਜਵਾਨ ਦੀ ਕਹਾਣੀ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਲਈ ਵੀ ਇੱਕ ਵੱਡਾ ਸਬਕ ਹੈ ਜੋ ਵਿਦੇਸ਼ਾਂ ਵਿੱਚ ਰੁਜ਼ਗਾਰ ਜਾਂ ਵੱਧ ਕਮਾਈ ਦੇ ਲਾਲਚ ਵਿੱਚ ਨੌਜਵਾਨਾਂ ਨੂੰ ਭੇਜਣ ਤੋਂ ਪਹਿਲਾਂ ਏਜੰਟਾਂ ਅਤੇ ਦਸਤਾਵੇਜ਼ਾਂ ਦੀ ਪੂਰੀ ਜਾਂਚ ਨਹੀਂ ਕਰਦੇ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.