
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (PSWC) ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ। ਗਗਨਦੀਪ ਸਿੰਘ ਰੰਧਾਵਾ ਇਨ੍ਹੀਂ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਸਨ। ਉਨ੍ਹਾਂ ਨੇ ਸਲਫਾਸ ਖਾਣ ਤੋਂ ਬਾਅਦ ਇੱਕ ਵੀਡੀਓ ਇੰਟਰਨੈੱਟ ਮੀਡੀਆ ‘ਤੇ ਪ੍ਰਸਾਰਿਤ ਕੀਤੀ, ਜਿਸ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਇਲਜ਼ਾਮ ਲਗਾਏ ਗਏ ਹਨ।
ਅੰਮ੍ਰਿਤਸਰ ਨਿਵਾਸੀ ਗਗਨਦੀਪ ਸਿੰਘ ਰੰਧਾਵਾ ਨੇ ਰਾਤ ਨੂੰ ਇੱਕ ਵੀਡੀਓ ਇੰਟਰਨੈੱਟ ਮੀਡੀਆ ‘ਤੇ ਪ੍ਰਸਾਰਿਤ ਕੀਤੀ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਮੈਂ ਸਲਫਾਸ ਖਾ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਵਿਭਾਗ ਦੇ ਗੋਦਾਮ ਲਈ ਕਿਸੇ ਨੇ ਜਗ੍ਹਾ ਦੇਣ ਲਈ ਬੇਨਤੀ ਦਿੱਤੀ ਸੀ। ਵਿਭਾਗ ਦੀ ਟੀਮ ਨੇ ਪਾਇਆ ਕਿ ਜੋ ਜਗ੍ਹਾ ਗੋਦਾਮ ਲਈ ਪ੍ਰਸਤਾਵਿਤ ਕੀਤੀ ਜਾ ਰਹੀ ਹੈ, ਉਸ ਦੇ ਉੱਪਰੋਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਹਨ। ਸਿੱਟੇ ਵਜੋਂ ਵਿਭਾਗ ਨੇ ਉਕਤ ਜਗ੍ਹਾ ‘ਤੇ ਗੋਦਾਮ ਬਣਾਉਣ ਤੋਂ ਮਨ੍ਹਾ ਕਰਦਿਆਂ ਪ੍ਰਸਤਾਵਿਤ ਬੇਨਤੀ ਰੱਦ ਕਰ ਦਿੱਤੀ ਸੀ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਫੇਰੀ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੀਐਮ ਗਗਨਦੀਪ ਸਿੰਘ ਰੰਧਾਵਾ ‘ਤੇ ਕਥਿਤ ਰੂਪ ਵਿੱਚ ਦਬਾਅ ਬਣਾਇਆ ਸੀ। ਨਤੀਜੇ ਵਜੋਂ ਦੁਖੀ ਹੋ ਕੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਲਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




