Press ReleasePunjabTop News

‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਓਲੰਪੀਅਨ ਬਲਬੀਰ ਸਿੰਘ ਵਜ਼ੀਫ਼ਾ ਸਕੀਮ’ ਦੀ ਕੀਤੀ ਸ਼ੁਰੂਆਤ

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨੇ

ਸਾਲ 2022 ਵਿੱਚ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ

ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ

ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਫੈਸਲਾ

ਕਈ ਵਰ੍ਹਿਆਂ ਬਾਅਦ ਰਾਜ ਪੱਧਰੀ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਕਰਵਾਇਆ

ਚੰਡੀਗੜ੍ਹ : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਇਹੋ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਰਕਾਰ ਦੇ ਪਹਿਲੇ ਬਜਟ ਨੇ ਹੀ ਇਸ ਉਪਰ ਮੋਹਰ ਲਗਾ ਦਿੱਤੀ ਜਦੋਂ ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ 38.14 ਫੀਸਦੀ ਵਾਧਾ ਕੀਤਾ ਗਿਆ। ਕੁੱਲ 229 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ। ਸਾਲ ਭਰ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ।
‘Bharat Jodo Yatra’ ਨੂੰ ਰੋਕੇਗੀ ਪੰਜਾਬ ਸਰਕਾਰ, Congress ਦੇ ਵੱਡੇ ਲੀਡਰ ਦਾ ਖੁਲਾਸਾ | D5 Channel Punjabi
ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਲ ਭਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਵਿਭਾਗ ਵੱਲੋਂ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਗਈਆਂ। ਪੰਜਾਬ ਵਿੱਚ ਪਹਿਲੀ ਵਾਰ ਕਰਵਾਈਆਂ ਗਈਆਂ ਇਸ ਤਰ੍ਹਾਂ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ। 3 ਲੱਖ ਦੇ ਕਰੀਬ ਖਿਡਾਰੀਆਂ ਨੇ 29 ਖੇਡ ਵੰਨਗੀਆਂ ਵਿੱਚ ਹਿੱਸਾ ਲਿਆ ਜਦੋਂ ਕਿ ਪਹਿਲਾਂ ਕਰਵਾਈਆਂ ਜਾਂਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਗਿਣਤੀ 20 ਹਜ਼ਾਰ ਨਹੀਂ ਟੱਪੀ ਸੀ। ਮੁੱਖ ਮੰਤਰੀ ਵੱਲੋਂ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਜਲੰਧਰ ਵਿਖੇ ਖੁਦ ਵਾਲੀਬਾਲ ਖੇਡ ਕੇ ਉਦਘਾਟਨ ਕੀਤਾ। ਢਾਈ ਮਹੀਨੇ ਇਸ ਖੇਡ ਮਹਾਂਕੁੰਭ ਵਿੱਚ ਜੇਤੂ ਰਹੇ 9961 ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।
Punjab Congress ਨੂੰ ਵੱਡਾ ਝਟਕਾ, BJP ਨੇ ਪੱਟਿਆ ਵੱਡਾ ਲੀਡਰ, ਵੇਖਦਾ ਰਹਿ ਗਿਆ Raja Warring !
ਇਸ ਸਾਲ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ 19 ਖਿਡਾਰੀਆਂ ਨੇ ਹਾਕੀ, ਕ੍ਰਿਕਟ, ਵੇਟਲਿਫਟਿੰਗ ਵਿੱਚ ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ। ਇਸ ਤੋਂ ਇਲਾਵਾ ਚਾਰ ਖਿਡਾਰੀਆਂ ਨੇ ਜੂਡੋ, ਸਾਈਕਲਿੰਗ ਤੇ ਅਥਲੈਟਿਕਸ ਵਿੱਚ ਹਿੱਸਾ ਲਿਆ। 23 ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੁੱਲ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਗਈ। ਪੰਜਾਬ ਦੇ ਉਭਰਦੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਹੇਠ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ 12.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜਿਸ ਤਹਿਤ ਸੀਨੀਅਰ ਨੈਸ਼ਨਲ ਮੁਕਾਬਲਿਆਂ ਵਿੱਚ ਕੋਈ ਵੀ ਤਮਗਾ ਜੇਤੂ ਖਿਡਾਰੀ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਜੇਤੂ ਖਿਡਾਰੀ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਇਕ ਸਾਲ ਲਈ ਦਿੱਤਾ ਜਾਵੇਗਾ।

Sports Minister Sandeep Singh ’ਤੇ ਲੱਗੇ ਗੰਦੇ ਦੋਸ਼, ਘਰੇ ਬੁਲਾਕੇ ਰੱਖੀ ਡਿਮਾਂਡ, ਪੀੜਤ ਕੁੜੀ ਦੇ ਵੱਡੇ ਖ਼ੁਲਾਸੇ !

ਪੰਜਾਬ ਵਿੱਚ ਖੇਡਾਂ ਦਾ ਪੱਧਰ ਉਚਾ ਚੁੱਕਣ, ਖਿਡਾਰੀਆਂ ਨੂੰ ਸਨਮਾਨ, ਨੌਕਰੀ ਦੇਣ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਉਲੀਕਣ ਲਈ ਕਾਰਗਾਰ ਖੇਡ ਨੀਤੀ ਬਣਾਉਣ ਲਈ ਖੇਡ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ ਜਿਸ ਦੀ ਰਿਪੋਰਟ ਦੇ ਆਧਾਰ ਉਤੇ ਨੀਤੀ ਲਾਗੂ ਹੋਵੇਗੀ। ਇਸ ਸੈਸ਼ਨ ਦੌਰਾਨ 4750 ਖਿਡਾਰੀ ਸਪੋਰਟਸ ਵਿੰਗ ਸਕੂਲਾਂ ਵਿੱਚ ਅਤੇ 1000 ਖਿਡਾਰੀ ਸਪੋਰਟਸ ਵਿੰਗ ਕਾਲਜਾਂ ਵਿੱਚ ਦਾਖਲ ਕੀਤੇ ਗਏ। ਕੋਚਾਂ ਦੀ ਨਵੀਂ ਭਰਤੀ ਲਈ ਯੋਜਨਾ ਉਲੀਕੀ ਗਈ। ਰੋਇੰਗ ਖਿਡਾਰੀਆਂ ਨੂੰ ਕਿਸ਼ਤੀਆਂ ਅਤੇ ਸ਼ੂਟਿੰਗ ਰੇਂਜਾਂ ਲਈ ਬਜਟ ਐਲਾਨਿਆ ਗਿਆ। ਮੁੱਖ ਮੰਤਰੀ ਦੇ ਫੈਸਲੇ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਸ ਸਾਲ ਨੌਜਵਾਨਾਂ ਨੂੰ ਸ਼ਹੀਦ-ਏ ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ। ਹਰੇਕ ਜ਼ਿਲ੍ਹੇ ਦੇ ਦੋ ਨੌਜਵਾਨਾਂ ਨੂੰ ਪੁਰਸਕਾਰ ਲਈ ਚੁਣਿਆ ਜਾਵੇਗਾ ਜਿਨ੍ਹਾਂ ਨੂੰ 51,000 ਰੁਪਏ ਦੀ ਰਾਸ਼ੀ, ਮੈਡਲ, ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Sangrur News : CM Mann ਦੇ ਇਲਾਕੇ ਦੀ ਧੀ ਨੇ ਕਰਤਾ ਕਮਾਲ, ਵਿਦੇਸ਼ੀ ਧਰਤੀ ‘ਤੇ ਪਾਈ ਧੱਕ | D5 Channel Punjabi

ਜਿਵੇਂ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਉਥੇ ਕਈ ਵਰ੍ਹਿਆਂ ਤੋਂ ਨਹੀਂ ਕਰਵਾਏ ਗਏ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਨੂੰ ਇਸ ਵਾਰ ਦਸੰਬਰ ਮਹੀਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਯੁਵਕ ਮੇਲੇ ਦਾ ਮਨੋਰਥ ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨਾ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਨੂੰ ਦੂਸਰੇ ਰਾਜਾਂ ਵਿੱਚ ਭੇਜ ਕੇ ਉੱਥੋਂ ਦੇ ਸੱਭਿਆਚਾਰ, ਪੌਣ-ਪਾਣੀ ਅਤੇ ਰੀਤੀ ਰਿਵਾਜ਼ਾਂ ਨੂੰ ਸਮਝਣ ਲਈ ਰਾਜ ਦੇ 300 ਨੌਜਵਾਨਾਂ ਦੇ ਅੰਤਰ-ਰਾਜੀ ਦੌਰੇ ਕਰਵਾਏ ਗਏ। ਇਸ ਤੋਂ ਇਲਾਵਾ ਪੇਂਡੂ ਯੂਥ ਕਲੱਬਾਂ ਦੇ 200 ਅਹੁਦੇਦਾਰਾਂ/ਮੈਂਬਰਾਂ ਦੀ ਯੂਥ ਟ੍ਰੇਨਿੰਗ ਵਰਕਸ਼ਾਪ ਵੀ ਲਗਾਈ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button