PunjabSportsTop News

ਖੇਡ ਮੰਤਰੀ ਮੀਤ ਹੇਅਰ ਨੇ ਕ੍ਰਿਕੇਟਰ ਅਰਸ਼ਦੀਪ ਸਿੰਘ ਨੂੰ ਦਿੱਤੀਆਂ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ, ਪ੍ਰੈਕਟਿਸ ਸੈਸ਼ਨ ‘ਚ ਕੀਤੀ ਸ਼ਿਰਕਤ

ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ 20-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ‘ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ। ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕੇਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕੇਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ।

BMW ਦੇ ਪਲਾਂਟ ਦਾ ਅਸਲ ਸੱਚ! ਖੁੱਲ੍ਹੇ ਸਰਕਾਰ ਦੇ ਕੱਚੇ ਚਿੱਠੇ? ਮਾਨ ਮੰਗੂ ਜਨਤਾਂ ਤੋਂ ਮੁਆਫੀ!

ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕੇਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ। ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button