Press ReleasePunjabSportsTop News

ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ

ਹਰਮਨਪ੍ਰੀਤ ਸਿੰਘ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਤੇ ਮਾਹਿਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ।

ਕਸੂਤਾ ਫਸਿਆ Amritpal Singh ਹੁਣ ਹੋਵੇਗੀ ਵੱਡੀ ਕਾਰਵਾਈ, ਕੁੜੀ ਨੇ ਦੱਸੀ ਪੂਰੀ ਸੱਚਾਈ | D5 Channel Punjabi

ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਨਿੱਜੀ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਨੂੰ ਲਗਾਤਾਰ ਦੂਜੇ ਸਾਲ ਵਿਸ਼ਵ ਦਾ ਬਿਹਤਰੀਨ ਖਿਡਾਰੀ ਚੁਣਿਆ ਗਿਆ ਹੈ। ਪਿਛਲੇ ਸਾਲ ਵੀ ਹਰਮਨਪ੍ਰੀਤ ਸਿੰਘ ਨੂੰ ਇਹ ਮਾਣ ਮਿਲਿਆ ਸੀ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ 6 ਗੋਲ ਅਤੇ ਇਸ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 9 ਗੋਲ ਕੀਤੇ ਸਨ। ਓਲੰਪਿਕਸ ਵਿੱਚ ਭਾਰਤ ਨੇ 41 ਸਾਲ ਬਾਅਦ ਕਾਂਸੀ ਦਾ ਤਮਗਾ ਜਿੱਤਿਆ ਸੀ ਜਦੋਂਕਿ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ। ਹਰਮਨਪ੍ਰੀਤ ਸਿੰਘ ਨੇ ਭਾਰਤ ਵੱਲੋਂ ਹੁਣ ਤੱਕ 155 ਕੌਮਾਂਤਰੀ ਮੈਚ ਖੇਡੇ ਹਨ ਤੇ ਕੁੱਲ 115 ਗੋਲ ਕੀਤੇ ਹਨ।

CNG Price Hike : ਵਧ ਗਿਆ ਈਂਧਣ ਦਾ ਰੇਟ, 3 ਰੁਪਏ ਹੋਇਆ ਮਹਿੰਗਾ, ਲੋਕਾਂ ’ਤੇ ਪਿਆ ਬੋਝ | D5 Channel Punjabi

ਖੇਡ ਮੰਤਰੀ ਨੇ ਕਿਹਾ ਕਿ ਭਾਰਤ ਲਈ ਮਾਣ ਵਾਲੀ ਗੱਲ ਹੈ ਕਿ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਭਾਰਤੀ ਪੁਰਸ਼ ਟੀਮ ਦੇ ਗੋਲਕੀਪਰ ਪੀ ਆਰ ਸ੍ਰੀਜੇਸ਼ ਤੇ ਮਹਿਲਾ ਟੀਮ ਦੀ ਗੋਲ ਕੀਪਰ ਸਵਿਤਾ ਪੂਨੀਆ ਨੂੰ ਵੀ ਕ੍ਰਮਵਾਰ ਪੁਰਸ਼ ਤੇ ਮਹਿਲਾ ਵਰਗ ਵਿੱਚ ਐਫ.ਆਈ.ਐਚ. ਗੋਲ ਕੀਪਰ ਆਫ ਦਾ ਯੀਅਰ ਚੁਣਿਆ ਗਿਆ। ਮੀਤ ਹੇਅਰ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਦੇਸ਼ ਵਿੱਚ ਹਾਕੀ ਖਿਡਾਰੀਆਂ ਨੂੰ ਹੋਰ ਵੀ ਚੰਗਾ ਖੇਡਣ ਦੀ ਪ੍ਰੇਰਨਾ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button