IndiaTop News

ਖੇਡ ਮੰਤਰੀ ਸੰਦੀਪ ਸਿੰਘ ‘ਤੇ ਲੱਗੇ ਛੇੜਛਾੜ ਦੇ ਦੋਸ਼ਾਂ ‘ਤੇ ਅਨਿਲ ਵਿਜ ਨੇ ਦਿੱਤਾ ਵੱਡਾ ਬਿਆਨ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲੱਗਣ ਤੋਂ ਬਾਅਦ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਬਿਆਨ ਸਾਹਮਣੇ ਆਇਆ ਹੈ। ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੇ ਔਰਤ ਦੀ ਪੂਰੀ ਗੱਲ ਸੁਣੀ ਹੈ, ਉਹ ਮੰਤਰੀ ਨਾਲ ਵੀ ਗੱਲ ਕਰਨਗੇ ਅਤੇ ਉਸ ਤੋਂ ਬਾਅਦ ਇਸ ਸਬੰਧ ‘ਚ ਸੀਐੱਮ ਮਨੋਹਰ ਲਾਲ ਖੱਟਰ ਨਾਲ ਗੱਲਬਾਤ ਕੀਤੀ ਜਾਵੇਗੀ। ਵਿੱਜ ਨੇ ਕਿਹਾ ਕਿ ਇਨਸਾਫ਼ ਦਿਵਾਉਣਾ ਉਨ੍ਹਾਂ ਦਾ ਕੰਮ ਹੈ।ਇਸ ਤੋਂ ਪਹਿਲਾਂ ਸੰਦੀਪ ਸਿੰਘ ਖੇਡ ਵਿਭਾਗ ਮੁੱਖ ਮੰਤਰੀ ਖੱਟਰ ਨੂੰ ਸੌਂਪ ਚੁੱਕੇ ਹਨ।

Punjab Bulletin | January 1 , 2023 | D5 Channel Punjabi | News Bulletin | Punjab News

ਇਸ ਮਾਮਲੇ ਵਿੱਚ ਮੰਤਰੀ ਖ਼ਿਲਾਫ਼ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਡੀਜੀਪੀ ਵੱਲੋਂ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸੰਦੀਪ ਸਿੰਘ ਨੇ ਕਿਹਾ ਸੀ ਕਿ ਇਹ ਸਭ ਮੇਰਾ ਅਕਸ ਖਰਾਬ ਕਰਨ ਲਈ ਕੀਤਾ ਗਿਆ ਹੈ। ਮਹਿਲਾ ਕੋਚ ਨੇ ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਓਲੰਪੀਅਨ ਸੰਦੀਪ ਸਿੰਘ ‘ਤੇ ਇੱਕ ਨਹੀਂ ਸਗੋਂ ਕਈ ਗੰਭੀਰ ਦੋਸ਼ ਲਗਾਏ ਹਨ।ਲੇਡੀ ਕੋਚ ਨੇ ਕਿਹਾ ਹੈ ਕਿ ਮਹਿਲਾ ਖਿਡਾਰੀਆਂ ਨਾਲ ਛੇੜਛਾੜ ਕੀਤੀ ਗਈ ਹੈ। ਆਪਣੇ ਮਾਮਲੇ ਸਬੰਧੀ ਪੀੜਤਾ ਨੇ ਦੱਸਿਆ ਕਿ ਸੰਦੀਪ ਸਿੰਘ ਨੇ ਮੇਰੇ ਨਾਲ ਇੰਸਟਾਗ੍ਰਾਮ ਰਾਹੀਂ ਸੰਪਰਕ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button