ਖੇਤੀਬਾੜੀ ਕਾਨੂੰਨਾਂ ਲਈ ਬਾਦਲ ਪਰਿਵਾਰ ਜ਼ਿੰਮੇਵਾਰ : ਸਿੱਧੂ
ਪਟਿਆਲਾ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖੇਤੀਬਾੜੀ ਕਾਨੂੰਨਾਂ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਹੀ ਦੇਣ ਹਨ। ਹੁਣ ਪ੍ਰੋਟੈਸਟ ਨੂੰ ਦੇਖਦਿਆਂ ਕਿਸਾਨਾਂ ਦੀ ਹਿਮਾਇਤ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾਬੱਸੀ ਹਲਕੇ ‘ਚ ਹੋ ਰਹੀ ਮਾਈਨਿੰਗ ਦਾ ਜ਼ਿੰਮੇਵਾਰ ਵੀ ਅਕਾਲੀ ਦਲ ਹੈ। ਇਹ ਮਾਈਨਿੰਗ ਅਕਾਲੀ ਸਰਕਾਰ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।
ਮੀਟਿੰਗ ਤੋਂ ਪਹਿਲਾਂ ਸਿੰਘੂ ਬਾਰਡਰ ‘ਤੇ ਗਰਜਿਆ ਨੌਜਵਾਨ !ਦੱਸਿਆ ਇਹਨਾਂ ਕਾਨੂੰਨਾਂ ਦਾ ਅਸਲ ਸੱਚ !
ਅਕਾਲੀ ਦਲ ਨੇ ਹੀ ਇਸਨੂੰ ਵਧਾਵਾ ਦਿੱਤਾ ਸੀ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਢਕੋਲੀ ‘ਚ ਬਣੀ ਸਰਕਾਰੀ ਡਿਸਪੈਂਸਰੀ ਨੂੰ ਅਪਡੇਟ ਕਰਦੇ ਹੋਏ ਸਬਡਿਵੀਜਨ ਡੇਰਾਬੱਸੀ ਹਸਪਤਾਲ ਦਾ ਦਰਜਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਹਸਪਤਾਲ ‘ਚ ਪੂਰੀਆਂ ਸਹੂਲਤ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵੈਕਸੀਨ ਤਿਆਰ ਹੋ ਗਈ ਹੈ ਅਤੇ ਜ਼ਲਦ ਹੀ ਪੰਜਾਬ ‘ਚ ਵੀ ਇਸਦਾ ਟੀਕਾਕਰਣ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਟੀਕੇ ਲਗਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.