NewsPress ReleasePunjabTop News

ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖਤਮ

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਧਰਨੇ `ਤੇ ਬੈਠੇ ਸਨ ਖੇਤੀਬਾੜੀ ਵਿਕਾਸ ਅਫ਼ਸਰ

ਚੰਡੀਗੜ੍ਹ/ਸਾਹਿਬਜਾਦਾ ਅਜੀਤ ਸਿੰਘ ਨਗਰ: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਧਰਨੇ `ਤੇ ਬੈਠੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ ਰਹੇ ਖੇਤੀਬਾੜੀ ਵਿਕਾਸ ਅਫਸਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਸ਼ਾਮਿਲ ਹੋਵੇ।
ਮੀਟਿੰਗ ਦੌਰਾਨ ਖੇਤੀਬਾੜੀ ਅਫਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ। ਇਸ ਉਪਰੰਤ ਖੇਤੀਬਾੜੀ ਮੰਤਰੀ ਨੇ ਧਰਨੇ ਵਿਚ ਖੁਦ ਪਹੁੰਚ ਕੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਅਫ਼ਸਰਾਂ ਦੀਆਂ ਮੰਗਾਂ ਮੰਨਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਖੇਤੀ ਬਚਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਾਥ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।
ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੰਦਿਆਂ ਸੂਬਾ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button