Breaking NewsD5 specialNewsPoliticsPunjab

ਖੇਤੀ ਆਰਡੀਨੈਂਸਾਂ ਬਾਰੇ ਕੇਂਦਰੀ ਨੋਟੀਫੀਕੇਸ਼ਨ ਕਿਸਾਨਾਂ ਵੱਲੋਂ ਰੱਦ, ਤੀਜੇ ਦਿਨ ਵੀ 105 ਥਾਈਂ ਕੀਤੇ ਅਰਥੀ ਸਾੜ ਮੁਜ਼ਾਹਰੇ

ਚੰਡੀਗੜ੍ਹ : ਭਾਜਪਾ ਗੱਠਜੋੜ ਦੀ ਕੇਂਦਰੀ ਹਕੂਮਤ ਵੱਲੋਂ ਖੇਤੀ ਆਰਡੀਨੈਂਸ ਲਾਗੂ ਕਰਨ ਹਿੱਤ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਦੇ ਤੀਜੇ ਦਿਨ ਵੀ ਅੱਜ ਪੰਜਾਬ ਭਰ ਵਿੱਚ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਅੱਜ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਮੁਕਤਸਰ 13 ਜ਼ਿਲ੍ਹਿਆਂ ਦੇ 105 ਪਿੰਡਾਂ ਵਿੱਚ ਕੁੱਲ ਰਲ਼ਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ।

ਬਾਦਲਾਂ ਦੀ ਕੋਠੀ ਅੱਗੇ ਕੁੱਟ-ਕੁੱਟ ਕਿਸਾਨ ਦਾ ਪਾੜਤਾ ਸਿਰ!ਕੱਪੜਿਆਂ ਦੇ ਬਦਲ ਗਏ ਰੰਗ,ਤਸਵੀਰਾਂ ਦੇਖ ਉਡਣਗੇ ਹੋਸ਼

ਇਕੱਠਾ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਥਾਂ-ਥਾਂ ਇਕੱਠਾ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰੇ ਸਰਗਰਮ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ।

Big Breaking-ਰੇਡ ਕਰਨ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ, ਭਜਾ-ਭਜਾ ਕੁੱਟੇ ਪੁਲਿਸੀਏ, ਦੇਖੋ Live ਵੀਡੀਓ

ਕਿਉਂਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਭਈਏ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ। ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਇਸ ਭਿਆਨਕ ਆਰਥਿਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਬੁਲਾਰਿਆਂ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ਵਿੱਚ ਇਕੱਠਾਂ ‘ਤੇ ਪਾਬੰਦੀ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

ਨੀਟੂ ਸ਼ਟਰਾਂ ਵਾਲੇ ਨੇ ਗੁਰੂ ਦੇ ਸਿੰਘਾਂ ਨਾਲ ਲੈ ਲਿਆ ਕਸੂਤਾ ਪੰਗਾਂ! ਹੁਣ ਸਿੰਘ ਲਾਉਣਗੇ ਨੀਟੂ ਦਾ ਸੋਧਾ!

ਥਾਂ-ਥਾਂ ਤੇ ਮਤੇ ਪਾਸ ਕਰਕੇ 81 ਸਾਲਾਂ ਦੇ ਗੰਭੀਰ ਬਿਮਾਰ ਇਨਕਲਾਬੀ ਕਵੀ ਵਰਵਰਾ ਰਾਓ ਅਤੇ ਉੱਘੇ ਬੁੱਧੀਜੀਵੀ ਅਨੰਦ ਤੇਲਤੁੰਬੜੇ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਥਾਂ-ਥਾਂ ਸਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਿਰ ਝੂਠੇ ਕੇਸ ਮੜਨ ਤੇ ਬਾਦਲ ਪਿੰਡ ਵਿੱਚ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਕੀਤੀ ਗਈ। ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ਵਿੱਚ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ‘ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button