ਖੇਤੀ ਬਿੱਲਾਂ ਦੇ ਵਿਰੋਧ ‘ਚ ਪਾਸ ਕੀਤੇ ਮਤੇ ਡਾ. ਅਮਰ ਸਿੰਘ ਨੇ ਰਾਹੁਲ ਗਾਂਧੀ ਨੂੰ ਸੌਂਪੇ
ਰਾਏਕੋਟ, 5 ਅਕਤੂਬਰ
ਖੇਤੀ ਸੋਧ ਬਿੱਲਾਂ ਦੇ ਵਿਰੋਧ ‘ਚ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਪਿੰਡ ਜੱਟਪੁਰਾ ਵਿਖੇ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਦੇਖ ਰੇਖ ਹੇਠ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਜਿੱਥੇ ਰਾਹੁਲ ਗਾਂਧੀ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਹ ਭਰੋਸਾ ਦਵਾਇਆ ਕਿ ਉਨ੍ਹਾਂ ਵਲੋਂ ਵਿੱਢੇ ਇਸ ਸੰਘਰਸ਼ ਵਿੱਚ ਕਾਂਗਰਸ ਪਾਰਟੀ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ ਉੱਥੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਲਕੇ ਦੀਆਂ ਵੱਖ ਵੱਖ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਵਲੋਂ ਇੰਨ੍ਹਾਂ ਬਿੱਲਾਂ ਦੇ ਵਿਰੁੱਧ ਪਾਸ ਕੀਤੇ ਗਏ ਮਤੇ ਵੀ ਰਾਹੁਲ ਗਾਂਧੀ ਨੂੰ ਸੌਂਪੇ, ਜਿਸ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀ ਰੀੜ੍ਹ ਹਨ ਅਤੇ ਕਾਂਗਰਸ ਕਿਸਾਨਾਂ ਦੇ ਹੱਕਾਂ ਲਈ ਹਰ ਥਾਂ ਤੇ ਮੋਹਰੀ ਹੋ ਕੇ ਲੜਾਈ ਲੜੇਗੀ ਚਾਹੇ ਇਹ ਲੜਾਈ ਸੰਸਦ ਵਿੱਚ ਹੋਵੇ ਜਾਂ ਵਿਧਾਨਸਭਾ ਜਾਂ ਫਿਰ ਅਦਾਲਤ ਤਾਂ ਜੋ ਇੰਨ੍ਹਾਂ ਕਿਸਾਨ ਮਾਰੂ ਬਿੱਲਾਂ ਨੂੰ ਖਤਮ ਕੀਤਾ ਜਾ ਸਕੇ।
🔴Live | ਸ਼ੰਭੂ ਬੈਰੀਅਰ ‘ਤੇ ਪਹੁੰਚੇ ਸਿੰਘਾਂ ਦਾ ਵੱਡਾ ਐਲਾਨ! ਕਿਸਾਨਾਂ ਅੱਗੇ ਝੁਕੇ ਅਕਾਲੀ !
ਇਸ ਮੌਕੇ ਡਾ. ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਵਲੋਂ ਹੋਰ ਪਾਰਟੀ ਆਗੂਆਂ ਦੇ ਸਹਿਯੋਗ ਨਾਲ ਰਾਹੁਲ ਗਾਂਧੀ ਨੂੰ ਖੇਤੀ ਦਾ ਪ੍ਰਤੀਕ ਇਕ ਹਲ਼ ਦਾ ਮਾਡਲ ਭੇਂਟ ਕੀਤਾ ਗਿਆ। ਇਸ ਮੌਕੇ ਡਾ. ਅਮਰ ਸਿੰਘ ਨੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਰੈਲੀ ਵਿੱਚ ਸ਼ਾਮਲ ਹੋਏ ਹੋਰ ਕਾਂਗਰਸੀ ਆਗੂਆਂ ਦਾ ਉਨ੍ਹਾਂ ਦੇ ਹਲਕੇ ਵਿੱਚ ਆ ਕੇ ਕਿਸਾਨਾਂ ਦੇ ਹੱਕ ਵਿੱਚ ਨਿੱਤਰਨ ਲਈ ਧੰਨਵਾਦ ਕੀਤਾ।
Captain Amrinder Singh ਦੇ ਮੰਤਰੀ ਨੇ ਬਾਦਲਾਂ ਦੀ ਬਣਾਈ ਰੇਲ!ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!
ਇਸ ਮੌਕੇ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ, ਹਰੀਸ਼ ਰਾਵਤ ਇੰਚਾਰਜ ਪੰਜਾਬ ਮਾਮਲੇ, ਜਨ. ਸਕੱਤਰ ਕੇ.ਸੀ. ਵੇਨੂ ਗੋਪਾਲ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਿਧਾਇਕ ਲਖਵੀਰ ਸਿੰਘ, ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ, ਚੇਅਰਮੈਨ ਮਲਕੀਤ ਸਿੰਘ ਦਾਖਾ, ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਚੇਅਰਮੈਨ ਗੇਜਾ ਰਾਮ, ਜਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਡਾ. ਕਰਨ ਵੜਿੰਗ, ਜਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਯੂਥ ਆਗੂ ਕਾਮਿਲ ਬੋਪਾਰਾਏ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜਗਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਸੰਦੀਪ ਸਿੱਧੂ ਜੌਹਲਾਂ, ਹਰਵਿੰਦਰ ਸਿੰਘ ਰਾਜਾ ਆਂਡਲੂ, ਯੂਥ ਆਗੂ ਅਰਸ਼ਦ ਖਾਨ, ਮੁਹੰਮਦ ਇਮਰਾਨ ਖਾਨ, ਡਾ. ਅਰੁਣਦੀਪ ਸਿੰਘ, ਗੁਰਜੰਟ ਸਿੰਘ, ਬਲਜਿੰਦਰ ਸਿੰਘ ਰਿੰਪਾ, ਨਰੈਣ ਦੱਤ ਕੌਸ਼ਿਕ, ਪ੍ਰਭਦੀਪ ਸਿੰਘ ਨਾਰੰਗਵਾਲ, ਸਰਪੰਚ ਜਸਪ੍ਰੀਤ ਸਿੰਘ, ਸੰਦੀਪ ਸਿੰਘ ਸਿੱਧੂ, ਸੋਹਣ ਸਿੰਘ ਬੁਰਜ, ਵੀਰਦਵਿੰਦਰ ਸਿੰਘ, ਸਰਪੰਚ ਲਖਵੀਰ ਸਿੰਘ, ਵਿਨੋਦ ਜੈਨ, ਪਰਮਜੀਤ ਸਿੰਘ ਟੂਸਾ, ਪਰਮਿੰਦਰ ਸਿੰਘ, ਪ੍ਰਧਾਨ ਨਵਰਾਜ ਸਿੰਘ, ਪ੍ਰਦੀਪ ਸਿੰਘ ਗਰੇਵਾਲ, ਅਮਨਦੀਪ ਸਿੰਘ ਬੰਮਰ੍ਹਾ, ਪੰਚ ਜਗਦੇਵ ਸਿੰਘ ਬੱਸੀਆਂ, ਸਰਪੰਚ ਦਰਸ਼ਨ ਸਿੰਘ ਮਾਨ, ਮੇਜਰ ਸਿੰਘ ਧੂਰਕੋਟ, ਸਰਪੰਚ ਬਾਬਾ ਭੈਣੀ ਰੋੜਾਂ, ਆਦਿ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਕਿਸਾਨ ਮੌਜ਼ੂਦ ਸਨ।
ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ!ਦੇਖੋ ਕਿਵੇਂ ਬਣਾਈ ਰੇਲ!
-Nav Gill
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.