Breaking NewsD5 specialEntertainmentNewsPunjab

ਖੇਤੀ ਬਿੱਲਾਂ ਨੂੰ ਲੈ ਕੇ ਰਣਜੀਤ ਬਾਵਾ ਦਾ ਕੰਗਣਾ ਨੂੰ ਕਰਾਰਾ ਜਵਾਬ

ਪਟਿਆਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾ ਰਹੇ ਹਨ। ਇਸ ਦੌਰਾਨ ਕੰਗਣਾ ਰਨੌਤ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕੀਤਾ ਸੀ। ਇਸ ਟਵੀਟ ਨੂੰ ਲੈ ਕੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੰਗਣਾ ਰਨੌਤ ਨੂੰ ਟਵੀਟ ਕਰਦੇ ਹੋਏ ਕਿਹਾ ਕਿ “ਮੈਡਮ ਜੀ ਕਿੰਨਾ ਨੂੰ ਕਹਿ ਰਹੇ ਹੋ, ਜਿਹੜੇ ਹੱਕ ਮੰਗ ਰਹੇ ਜਾਂ ਕੌਣ? ਅੱਤਵਾਦੀ ਪਤਾ ਵੀ ਆ ਕੌਣ ਹੁੰਦੇ, ਕਾਸ਼ ਤੁਹਾਡੇ ਵੀ ਦੋ ਚਾਰ ਵਿਘੇ ਹੁੰਦੇ ਫ਼ਿਰ ਪਤਾ ਚੱਲਦਾ ਕਾਹਤੋਂ ਇਹ ਲੜ੍ਹ ਮਰ ਰਹੇ ਸੜਕਾਂ ‘ਤੇ ਜੈ ਜਵਾਨ ਜੈ ਮਜ਼ਦੂਰ ਕਿਸਾਨ।” ਰਣਜੀਤ ਬਾਵਾ ਦੀ ਇਸ ਪ੍ਰਤੀਕਿਰਆ ਤੋਂ ਤੁਰੰਤ ਬਾਅਦ ਹੀ ਕੰਗਣਾ ਰਨੌਤ ਨੇ ਉਨ੍ਹਾਂ ਨੂੰ ਟਵਿਟਰ ਤੋਂ ਬਲੌਕ ਕਰ ਦਿੱਤਾ।

ਕੰਗਣਾ ਨੇ Tweet ‘ਚ ਲਿਖਿਆ ਸੀ ਇਹ ਸਭ
ਅਦਾਕਾਰਾ ਕੰਗਣਾ ਰਨੌਤ ਨੇ ਟਵੀਟ ਕਰਦੇ ਲਿਖਿਆ, ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫ਼ਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾ ਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਉਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button