ਖੇਤੀ ਮੰਤਰੀ Randeep Nabha ਦਾ ਕੇਂਦਰ ‘ਤੇ ਹਮਲਾ, ਕਿਹਾ- ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ DAP ਖਾਦ ਸੰਕਟ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।DAP ਖਾਦ ਦੀ ਘਾਟ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰ ਰਾਜਾਂ ਵਿੱਚ ਵੀ ਹੈ।ਪੰਜਾਬ ਨੂੰ ਹੋਰ ਸੂਬਿਆਂ ਨਾਲੋਂ ਘੱਟ ਖਾਦ ਮਿਲਦੀ ਹੈ। ਨਾਭਾ ਨੇ ਦੱਸਿਆ ਕਿ ਕੇਂਦਰ ਵੱਲੋਂ 2.56 ਲੱਖ ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਕੁੱਲ 5.50 ਲੱਖ ਮੀਟ੍ਰਿਕ ਟਨ DAP ਖਾਦ ਦੀ ਲੋੜ ਹੈ।
ਦਿੱਲੀ ਤੋ ਆਈ ਵੱਡੀ, ਖ਼ਬਰ ਜਲਦ ਮਿਲੂ ਖੁਸ਼ਖਬਰੀ || D5 Channel Punjabi
DAP ਖਾਦ ਦੀ ਅਣਗਹਿਲੀ ਸਬੰਧੀ ਦਿੱਤੇ ਇਹ ਹੁਕਮ
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ DAP ਖਾਦ ਦੀ ਸਪਲਾਈ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਉਨ੍ਹਾਂ ਕਿਹਾ ਕਿ ਜੇਕਰ ਡੀਲਰ ਜਾਂ ਵਿਭਾਗ ਦਾ ਕੋਈ ਅਧਿਕਾਰੀ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਕਰਦਾ ਹੈ ਜਾਂ ਕਿਸਾਨਾਂ ਨੂੰ ਖਾਦ ਦੀ ਸਪਲਾਈ ਵਿੱਚ ਕੋਈ ਛੇੜਛਾੜ ਕਰਦਾ ਹੈ ਤਾਂ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.