PunjabTop News

ਖੰਨਾ ਦੇ ਸਿਵਲ ਹਸਪਤਾਲ ‘ਚ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਸ਼ੁੱਕਰਵਾਰ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਇੱਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਨੀ ਵਜੋਂ ਹੋਈ ਹੈ। ਇਹ ਨੌਜਵਾਨ ਰਸੂਲੜਾ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ ਕੁਲਵਿੰਦਰ ‘ਤੇ 2 ਮਈ ਨੂੰ ਹਮਲਾ ਕੀਤਾ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਹਮਲਾਵਰ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਸਨ। ਇਲਜ਼ਾਮ ਹੈ ਕਿ ਉਸ ਨੂੰ ਪੁਲਿਸ ਤੋਂ ਸਾਥ ਨਹੀਂ ਮਿਲ ਰਿਹਾ ਸੀ ਤਾਂ ਉਸ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਪਰਿਵਾਕਰ ਮੈਂਬਰਾਂ ਅਨੁਸਾਰ ਕੁਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦਾ ਐਮਐਲਆਰ ਕੱਟਿਆ ਗਿਆ ਸੀ। ਥਾਣਾ ਸਦਰ ਦੇ ਏਐਸਆਈ ਸ਼ਮਸ਼ੇਰ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਪਰ ਇਸ ਮਾਮਲੇ ‘ਚ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਕੁਲਵਿੰਦਰ ਸਿੰਘ ‘ਤੇ ਹਮਲਾ ਕਰਨ ਵਾਲੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਉਹ ਡਰ ਗਿਆ ਸੀ ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਦੇ ਮੇਲ ਵਾਰਡ ਦੇ ਬਾਥਰੂਮ ਵਿੱਚ ਗਿਆ ਸੀ। ਇਸ ਤੋਂ ਬਾਅਦ ਉਸ ਨੇ ਦਰਵਾਜ਼ਾ ਬੰਦ ਕਰ ਕੇ ਖਿੜਕੀ ਤੋਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨਾਲ ਮਿਲੀ ਭੁਗਤ ਕਰ ਰਹੀ ਹੈ। ਕੁਲਵਿੰਦਰ 2 ਮਈ ਨੂੰ ਪਿੰਡ ਦੀ ਇੱਕ ਦੁਕਾਨ ‘ਤੇ ਗਿਆ ਸੀ ਤਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਬਿਨਾਂ ਕਿਸੇ ਕਾਰਨ ਉਸ ਨਾਲ ਦੁਰਵਿਵਹਾਰ ਕੀਤਾ। ਜਦੋਂ ਕੁਲਵਿੰਦਰ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ‘ਤੇ ਗੁੱਸੇ ਨਾਲ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਉਸ ਦੇ ਹੱਥ ‘ਤੇ ਕਈ ਟਾਂਕੇ ਵੀ ਲੱਗੇ ਸਨ। ਪਰਿਵਾਕਰ ਮੈਂਬਕ ਤੇ ਕੁਲਵਿੰਦਰ ਲਗਾਤਾਰ ਪੁਲਿਸ ਤੋਂ ਇਨਸਾਫ਼ ਦੀ ਮੰਗ ਰਹੇ ਸਨ, ਪਰ ਏਐਸਆਈ ਸ਼ਮਸ਼ੇਰ ਸਿੰਘ ਉਨ੍ਹਾਂ ਨੂੰ ਕੋਈ ਇਨਸਾਫ਼ ਨਹੀਂ ਦੇ ਰਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button