
ਡਿਪਟੀ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਇਸ ਕੇਸ ਦੀ CBI ਜਾਂਚ ਦੀ ਲੋੜ ਨਹੀਂ ਹੈ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।CM ਦੇ ਇਸ ਬਿਆਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮ੍ਰਿਤਕ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਕਿਹਾ ਕਿ ਪਰਿਵਾਰ ਆਪਣੀ ਇਨਸਾਫ਼ ਦੀ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਉਹਨਾਂ ਦੱਸਿਆ ਕਿ CBI ਜਾਂਚ ਦੀ ਮੰਗ ਉਹ ਪਹਿਲਾਂ ਵੀ ਕਰ ਚੁੱਕੇ ਹਨ ਅਤੇ ਹੁਣ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਰੱਖਿਆ ਗਿਆ ਹੈ।
ਉਹਨਾਂ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਦਾ ਇਕੱਲਾ ਮਕਸਦ ਗਗਨਦੀਪ ਸਿੰਘ ਨੂੰ ਇਨਸਾਫ਼ ਦਵਾਉਣਾ ਹੈ। ਇਸ ਲਈ ਉਹ ਹਰ ਸੰਭਵ ਰਸਤਾ ਅਪਣਾਉਣਗੇ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਰਹਿਣਗੇ। ਵਰਿੰਦਰ ਪਾਲ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਦੀ ਗ੍ਰਿਫਤਾਰੀ ਹੋਈ ਹੈ ਤਾਂ ਉਹ ਇਸ ਨੂੰ ਕਿਸੇ ਦੀ ਮੇਹਰਬਾਨੀ ਨਹੀਂ, ਸਗੋਂ ਨਿਆਂ ਪ੍ਰਕਿਰਿਆ ਦਾ ਹਿੱਸਾ ਮੰਨਦੇ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਅਦਾਲਤ ਵੱਲੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। “ਅਸੀਂ ਇਹ ਲੜਾਈ ਅੰਤ ਤੱਕ ਲੜਾਂਗੇ,” ਉਹਨਾਂ ਕਿਹਾ।
ਫਿਲਹਾਲ ਮ੍ਰਿਤਕ ਦੀ ਡੈਡ ਬਾਡੀ ਦਾ ਪੋਸਟਮਾਰਟਮ ਜਾਰੀ ਹੈ ਅਤੇ ਮਾਮਲਾ ਜਾਂਚ ਹੇਠ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




