IndiaTop News

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰੱਦ ਹੋਣ ‘ਤੇ ਰਾਘਵ ਚੱਢਾ ਨੇ ਕੇਂਦਰ ‘ਤੇ ਵਿਨ੍ਹਿੰਆ ਨਿਸ਼ਾਨਾ

ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਇੰਡੀਆ ਗੇਟ ‘ਤੇ ਸਾਰੇ ਰਾਜਾਂ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਸਬੰਧਤ ਝਾਕੀਆਂ ਕੱਢੀਆਂ ਜਾਂਦੀਆਂ ਹਨ, ਇਸ ਤੋਂ ਇਲਾਵਾ ਸਾਰੀਆਂ ਭਾਰਤੀ ਫੌਜਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦੀਆਂ ਹਨ। ਜਿਸ ਨੂੰ ਦੇਖਣ ਲਈ ਸਾਰੇ ਦੇਸ਼ ਵਾਸੀ ਕਾਫੀ ਉਤਾਵਲੇ ਹਨ। ਪਰ ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦੇਈਏ ਕਿ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਗਣਤੰਤਰ ਦਿਵਸ ਸਾਨੂੰ ਸੰਘਵਾਦ ਦੀ ਭਾਵਨਾ ਦੀ ਯਾਦ ਦਿਵਾਉਂਦਾ ਹੈ। ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨਾ ਕੇਂਦਰ ਦੇ ਸੰਘ ਵਿਰੋਧੀ ਅਤੇ ਪੱਖਪਾਤੀ ਰਵੱਈਏ ਨੂੰ ਦਰਸਾਉਂਦਾ ਹੈ। “ਇਹ ਪੰਜਾਬ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਦੇਸ਼ ਲਈ ਅਣਗਿਣਤ ਯੋਗਦਾਨਾਂ ਦੀ ਕੇਂਦਰ ਸਰਕਾਰ ਦੁਆਰਾ ਸਰਾਸਰ ਖਾਰਜ ਹੈ।” ਕਈ ਲੋਕ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗੰਦੀ ਰਾਜਨੀਤੀ ਕਹਿ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਗਣਤੰਤਰ ਦਿਵਸ ਨੂੰ ਕਿਸੇ ਵੀ ਪਾਰਟੀ ਦੀ ਰਾਜਨੀਤੀ ਤੋਂ ਵੱਡਾ ਮੰਨਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਕੀਤੀ ਗਈ ਇਹ ਘਿਨਾਉਣੀ ਹਰਕਤ ਹੈ।  ਇਸ ਵਾਰ ਗਣਤੰਤਰ ਦਿਵਸ 2023 ‘ਤੇ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਦੇਵੇਗੀ। ਜਿਸ ਨੂੰ ਲੈ ਕੇ ਹੁਣ ਵਿਰੋਧੀ ਧਿਰ ਕੇਂਦਰ ਸਰਕਾਰ ‘ਤੇ ਜ਼ੋਰਦਾਰ ਨਿਸ਼ਾਨਾ ਸਾਧ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button