Breaking NewsD5 specialEntertainmentNewsPunjab

ਗਨ ਕਲਚਰ ਨੂੰ ਵਧਾਵਾ ਦੇਣ ਦੇ ਇਲਜ਼ਾਮ ‘ਚ ਪੰਜਾਬੀ ਗਾਇਕ ਸ਼੍ਰੀ ਬਰਾੜ ਗ੍ਰਿਫ਼ਤਾਰ

ਪਟਿਆਲਾ : ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੇ ਗਏ ਇੱਕ ਗੀਤ ‘ਚ ਹਿੰਸਾ ਅਤੇ ਗਨ ਕਲਚਰ ਨੂੰ ਵਧਾਵਾ ਦੇਣ ਦੇ ਇਲਜ਼ਾਮ ‘ਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸ਼੍ਰੀ ਬਰਾੜ ਦੇ ਨਵੇਂ ਗੀਤ ਜਾਨ ‘ਚ ਸ਼ਾਮਿਲ ਹੋਰ ਕਲਾਕਾਰਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਤੇ ਹੋਰ ਸਹਾਇਕ ਕਲਾਕਾਰਾਂ ਖਿਲਾਫ ਆਈਪੀਸੀ ਦੀ ਧਾਰਾ 294 ਅਤੇ 504 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

BREAKING_NEWS_ਤੜਕੇ ਹੀ ਲੱਗਿਆ ਕੇਂਦਰ ਸਰਕਾਰ ਨੂੰ ਵੱਡਾ ਝਟਕਾ !ਵੱਡੇ ਲੀਡਰ ਨੇ ਛੱਡਿਆ ਭਾਜਪਾ ਦਾ ਸਾਥ !

ਪੁਲਿਸ ਮੁਤਾਬਕ ਬਾਰਬੀ ਮਾਨ ਦੇ ਗੀਤ ਵਿੱਚ ਫੀਚਰ ਹੋਏ ਸ਼੍ਰੀ ਬਰਾੜ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ। ਇਹ ਗੀਤ ਨਵੰਬਰ ਮਹੀਨੇ ਰਿਲੀਜ਼ ਹੋਇਆ ਸੀ। ਸ਼ਿਕਾਇਤ ਮਗਰੋਂ ਗੀਤ ਦੀ ਗਾਇਕ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਇਸ ਗੀਤ ਦੇ ਹੋਰ ਕਲਾਕਾਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰਾਂ ਖਿਲਾਫ ਐਕਸ਼ਨ ਲੈਂਦੀ ਰਹੀ ਹੈ।

8 ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਮੋਦੀ ਨੂੰ ਦਿੱਤਾ ਵੱਡਾ ਝਟਕਾ,ਅੰਬਾਨੀ ਤੇ ਅੰਡਾਨੀ ਵੀ ਫਸੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਵੀ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਕਾਰਵਾਈ ਸ਼ੁਰੂ ਹੋਈ ਸੀ। ਪਰ ਉਹ ਕਾਰਵਾਈ ਹਾਲੇ ਤੱਕ ਅੰਜਾਮ ਤੱਕ ਨਹੀਂ ਪਹੁੰਚ ਸਕੀ। ਦੱਸ ਦਈਏ ਕਿ ਇਸ ਸਮੇਂ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਨਾਲ ਜੁੜੇ ਤਮਾਮ ਕਲਾਕਾਰ ਕਿਸਾਨੀ ਅੰਦੋਲਨ ਦੀ ਹਮਾਇਤ ਕਰਦੇ ਹੋਏ ਉੱਥੇ ਹਾਜ਼ਰੀ ਭਰ ਰਹੇ ਹਨ। ਸ੍ਰੀ ਬਰਾੜ ਵੀ ਉਹਨਾਂ ਕਲਾਕਾਰਾਂ ਵਿੱਚੋਂ ਇੱਕ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button