Press ReleasePunjabTop News

ਗਮਾਡਾ ਵੱਲੋਂ ਅਣ-ਅਧਿਕਾਰਤ ਉਸਾਰੀਆਂ ਖ਼ਿਲਾਫ਼ ਮੁਹਿੰਮ ਤੇਜ਼

ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ

ਚੰਡੀਗੜ੍ਹ : ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸੀ।

Zira Liquor Factory ’ਤੇ ਹੁਣ ਹੋਵੇਗਾ ਫ਼ੈਸਲਾ, ਪਹੁੰਚੀਆਂ ਟੀਮਾਂ, ਮਾਨ ਦੇ ਸਖ਼ਤ ਆਦੇਸ਼ | D5 Channel Punjabi

ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ 19 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਅਣ-ਅਧਿਕਾਰਤ ਉਸਾਰੀਆਂ ਅਤੇ ਕਬਜ਼ਿਆਂ ਦਾ ਮਾਮਲਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਕੈਬਨਿਟ ਮੰਤਰੀ ਨੇ ਅਣ-ਅਧਿਕਾਰਤ ਉਸਾਰੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਗਮਾਡਾ ਦੇ ਅਧਿਕਾਰੀਆਂ ਨੂੰ ਐਸ.ਏ.ਐਸ.ਨਗਰ ਵਿੱਚ ਵੱਧ ਰਹੀਆਂ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਰੋਕਣ ਲਈ ਤੁਰੰਤ ਮੁਹਿੰਮ ਵਿੱਢਣ ਦੇ ਹੁਕਮ ਦਿੱਤੇ ਸਨ।

Zira Liquor Factory ’ਚ ਨਵਾਂ ਮੋੜ, High Court ਦਾ ਆਇਆ ਫ਼ੈਸਲਾ, ਹੁਣ ਪਲਟੇਗੀ ਸਾਰੀ ਗੇਮ | D5 Channel Punjabi

ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਗਮਾਡਾ ਦੇ ਰੈਗੂਲੇਟਰੀ ਵਿੰਗ ਨੇ ਲੜੀਵਾਰ ਮੁਹਿੰਮ ਚਲਾ ਕੇ ਵੱਖ-ਵੱਖ ਖੇਤਰਾਂ ‘ਚੋਂ ਅਣ-ਅਧਿਕਾਰਤ ਉਸਾਰੀਆਂ ਢਾਹ ਦਿੱਤੀਆਂ ਹਨ। ਗਮਾਡਾ ਨੇ ਪਿੰਡ ਝਾਮਪੁਰ ਵਿਖੇ ਨੀਂਹ ਜਾਂ ਪਲਿੰਥ ਪੱਧਰ ‘ਤੇ ਘੱਟੋ-ਘੱਟ 50 ਢਾਂਚੇ ਅਤੇ ਕੁਝ ਸੁਪਰਸਟਰੱਕਚਰ ਨੂੰ ਹਟਾਉਣ ਤੋਂ ਇਲਾਵਾ ਸੈਕਟਰ-87 ਵਿੱਚ ਇੱਕ ਕਨਾਲ ਖੇਤਰ ‘ਚ ਬਣੇ ਚਾਰ ਅਣ-ਅਧਿਕਾਰਤ ਆਰਜ਼ੀ ਢਾਂਚੇ ਢਾਹੇ ਹਨ। ਇਸ ਤੋਂ ਇਲਾਵਾ ਬਲੌਂਗੀ ਵਿਖੇ ਸੁਪਰਸਟਰਕੱਚਰ ਵਾਲੇ ਚਾਰ ਅਣ-ਅਧਿਕਾਰਤ ਉਸਾਰੀ ਅਧੀਨ ਮਕਾਨਾਂ ਨੂੰ ਢਾਹਿਆ ਗਿਆ ਹੈ। ਇਸ ਦੇ ਨਾਲ ਹੀ ਲਗਭਗ ਤਿੰਨ ਏਕੜ ਵਿੱਚ ਬਣੇ 12 ਗ਼ੈਰ-ਕਾਨੂੰਨੀ ਸੂਰ ਫਾਰਮਾਂ ਅਤੇ ਪੋਲਟਰੀ ਫਾਰਮਾਂ ਨੂੰ ਵੀ ਹਟਾਇਆ ਗਿਆ ਹੈ।

Mansa : ਗੈਂਗਸਟਰਾਂ ਦੀ ਰਡਾਰ ’ਤੇ ਮੂਸੇਵਾਲੇ ਦਾ ਪਰਿਵਾਰ, ਛਾਉਣੀ ’ਚ ਤਬਦੀਲ ਹੋਇਆ ਮੂਸਾ ਪਿੰਡ | D5 Channel Punjabi

ਮੋਹਾਲੀ ਦੇ ਵਸਨੀਕਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਅਣ-ਅਧਿਕਾਰਤ ਉਸਾਰੀਆਂ ਨਾ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਰ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button