PunjabTop News

ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ

ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5 ਹਜ਼ਾਰ ਰੁਪਏ 2 ਕਿਸ਼ਤਾਂ ਵਿਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿਚ ਸੁਧਾਰ ਕਰਨਾ ਹੈ।

ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ-ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜ਼ਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button