PunjabTop News

ਗਰਮੀ ਕਾਰਨ ਸਕੂਲਾਂ ‘ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.3 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਅਗਲੇ ਚਾਰ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ। ਜੇਕਰ ਸਥਿਤੀ ਇਸੇ ਤਰ੍ਹਾਂ ਰਹੀ ਤਾਂ ਮਈ ‘ਚ ਪਹਿਲੀ ਵਾਰ ਪਾਰਾ 50 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਗਰਮੀ ਤੋਂ ਬਚਣ ਲਈ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ,  ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button