ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ: ਅਮਨ ਅਰੋੜਾ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਲਿਖਿਆ ਪੱਤਰ
ਪੇਡਾ ਨਾਲ ਤਾਲਮੇਲ ਕਰਨ ਵਾਸਤੇ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼
ਚੰਡੀਗੜ੍ਹ : ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।
Patiala Farmers Protest: ਫਿਰ ਸੜਕ ‘ਤੇ ਆਏ ਕਿਸਾਨ ਰੱਖਤੀ ਨਵੀਂ ਮੰਗ, ਹੁਣ ਕੀ ਕਰੂ ਸਰਕਾਰ? | D5 Channel Punjabi
ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।
ਧਰਨਾ ਖਤਮ ਕਰਨ ਤੋਂ ਬਾਅਦ Jagjit Dallewal ਦੀ ਧਮਾਕੇਦਾਰ ਇੰਟਰਵਿਊ,ਦੱਸੀਆਂ ਅੰਦਰਲੀਆਂ ਗੱਲਾਂ | D5 Channel Punjabi
ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।
Bhaana Sidhu ‘ਤੇ ਪੁੁਲਿਸ ਦਾ ਐਕਸ਼ਨ, ਫਸਿਆ ਕਸੂਤਾ, ਹੋਵੇਗੀ ਗ੍ਰਿਫ਼ਤਾਰੀ? | D5 Channel Punjabi
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.