
ਚੰਡੀਗੜ੍ਹ: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਤਲਖੀ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ। ਅੱਜ ਇਕ ਵਾਰ ਫੇਰ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਲਟੀਮੇਟਮ ਦਿੰਦਿਆਂ ਸਾਫ ਤੌਰ ਤੇ ਕਿਹਾ ਕਿ ਜੇਕਰ ਇਸ ਚਿੱਠੀ ਸਮੇਤ ਬਾਕੀ ਚਿੱਠੀਆਂ ਦਾ ਤੁਰੰਤ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਰਾਜਪਾਲ ਨੇ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਸੰਵਿਧਾਨਕ ਤੰਤਰ ਦੇ ਫ਼ੇਲ੍ਹ ਹੋਣ ਦੀ ਰਿਪੋਰਟ ਵੀ ਉਨ੍ਹਾਂ ਵਲੋਂ ਭੇਜੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।
“…Not furnishing the information which was sought by the Governor would be plainly in dereliction of the constitutional duty which is imposed on the CM….failing which I would have no choice but to take action according to law & the Constitution…” Governor of Punjab,… pic.twitter.com/9vEzKdOLp1
— ANI (@ANI) August 25, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.