Breaking NewsD5 specialNewsPunjabTop News

ਗਵਰਨਰ ਨਾਲ ਮੁਲਾਕਾਤ ਕਰਨ ਪਹੁੰਚੇ ਕੁੰਵਰ ਵਿਜੈ ਪ੍ਰਤਾਪ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਹਾਈ ਕੋਰਟ ਵੱਲੋਂ ਰੱਦ ਹੋਣ ਤੋਂ ਬਾਅਦ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣਾ ਅਸਤੀਫਾ ਦੇ ਚੁੱਕੇ ਹਨ ਪਰ ਕੈਪਟਨ ਸਰਕਾਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਅੱਜ ਕੁੰਵਰ ਵਿਜੇ ਪ੍ਰਤਾਪ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਪਹੁੰਚੇ ਹਨ।

ਸੀਨੀਅਰ ਵਕੀਲ ਨੇ ਕੱਢ ਲਏ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਤੱਥ ! ਹੋਊ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ !

ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਹੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਸਵੇਰੇ 11.30 ਵਜੇ ਦਾ ਸਮਾਂ ਮੰਗਿਆ ਸੀ, ਪਰ ਉਹ ਸਮੇਂ ਤੋਂ ਪਹਿਲਾਂ ਹੀ ਗਵਰਨਰ ਹਾਊਸ ਪਹੁੰਚ ਚੁੱਕੇ ਹਨ। ਫਿਲਹਾਲ ਇਸ ਮਿਲਣੀ ਪਿੱਛੇ ਕਾਰਨਾਂ ਬਾਰੇ ਸਪਸ਼ਟ ਨਹੀਂ ਕਿਹਾ ਜਾ ਸਕਦਾ ਕਿ ਕੀ ਕੁੰਵਰ ਵਿਜੈ ਪ੍ਰਤਾਪ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪਣ ਆਏ ਨੇ ਜਾਂ ਕੋਈ ਹੋਰ ਵਜ੍ਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button