EntertainmentTop News

ਗਾਇਕ Ninja ਦੇ ਘਰ ਕਿਲਕਾਰੀਆਂ ਦੀ ਗੂੰਜ, ਪਤਨੀ Jasmeet Kaur ਨੇ ਦਿੱਤਾ ਪੁੱਤਰ ਨੂੰ ਜਨਮ

ਪਟਿਆਲਾ : ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਨਿੰਜਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਉਨ੍ਹਾਂ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਨਿੰਜਾ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਪੁੱਤਰ ਦੇ ਪੈਰਾਂ ਦੀ ਇਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਇਕ ਖ਼ੂਬਸੂਰਤ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਲਿਖਿਆ ਹੈ, “ਤੇਰੇ ਮੇਰੀ ਜ਼ਿੰਦਗੀ `ਚ ਆਉਣ ਤੋਂ ਬਾਅਦ ਹੁਣ ਮੈਂ ਜ਼ਿੰਦਗੀ ਨੂੰ ਹੋਰ ਪਿਆਰ ਕਰਨ ਲੱਗਾ ਹਾਂ 🙌🏻🤗।”

Tinu ਦੀ Girlfriend ਨੇ ਦੱਸਿਆ ਅਸਲ ਟਿਕਾਣਾ ! Jenny Johan ਦੇ ਹੱਕ ‘ਚ ਆਈਆ ਮੂਸੇਵਾਲਾ ਦਾ ਪਰਿਵਾਰ

ਨਿੰਜਾ ਨੇ ਪੋਸਟ ਸ਼ੇਅਰ ਕਰ ਆਪਣੇ ਪੁੱਤਰ ਦਾ ਨਾਂ ਵੀ ਦੱਸਿਆ ਹੈ। ਉਨ੍ਹਾਂ ਨੇ ਆਪਣੇ ਪੁੱਤ ਦਾ ਨਾਂ ਨਿਸ਼ਾਨ ਰੱਖਿਆ ਹੈ। ਇਸ ਦਾ ਪਤਾ ਉਨ੍ਹਾਂ ਦੀ ਪੋਸਟ ਦੇਖ ਕੇ ਲੱਗਦਾ ਹੈ। ਉਨ੍ਹਾਂ ਨੇ ਕੈਪਸ਼ਨ ਤੋਂ ਬਾਅਦ ਹੈਸ਼ਟੈਗ ਨਿਸ਼ਾਨ ਲਿਖਿਆ ਹੈ। ਦੱਸ ਦਈਏ ਕਿ ਨਿੰਜਾ ਦਾ ਵਿਆਹ ਸਾਲ 2019 ‘ਚ ਚੰਡੀਗੜ੍ਹ ਦੇ ਇਕ ਹੋਟਲ ‘ਚ ਹੋਇਆ ਸੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫ਼ੀ ਵਾਇਰਲ ਹੋਈਆਂ ਸਨ। ਨਿੰਜਾ ਨੇ ਆਪਣੇ ਵਿਆਹ ਨੂੰ ਸੀਕਰੇਟ ਰੱਖਿਆ ਸੀ।

 

View this post on Instagram

 

A post shared by NINJA (@its_ninja)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button