Breaking NewsD5 specialNewsPoliticsPunjab

ਗਾਇਬ ਹੋਏ ਪਾਵਨ ਸਰੂਪਾਂ ਦਾ ਮਾਮਲਾ ਭਖਿਆ,ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀ ਸ਼ਿਕਾਇਤ, ਹੁਣ ਖੁੱਲ੍ਹਣਗੇ ਕਈ ਵੱਡੇ ਰਾਜ਼!

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗਾਇਬ ਹੋਣ ਸੰਬੰਧੀ ਇੱਕ ਮੰਗ ਪੱਤਰ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਸਿੰਘ ਸ਼ੇਖਵਾ ਵੱਲੋਂ ਸੌਂਪਿਆ ਗਿਆ। ਇਸ ਮੌਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਗਾਇਬ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਤੋਂ ਬਾਅਦ ਇੱਕ ਪੜਤਾਲੀਆ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਇਸ ਘਟਨਾ ਦੀ ਇਨਕੁਆਰੀ ਕਿਸੇ ਵਿਦਵਾਨ, ਲੇਖਕ ਜਾਂ ਰਿਟਾਇਰ ਹਾਈ ਕੋਰਟ ਦੇ ਜੱਜ ਕੋਲੋਂ ਕਰਵਾਈ ਜਾਵੇ ਕਿਉਂਕਿ ਸੰਗਤ ਬੜੀ ਬੇਸਬਰੀ ਨਾਲ ਉਨ੍ਹਾਂ ਦੋਸ਼ੀਆਂ ਨੂੰ ਸਜਾ ਮਿਲਣ ਇੰਤਜ਼ਾਰ ਕਰ ਰਹੀ ਹੈ।

Weather Update | ਮੀਂਹ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕਹਿਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਨੂੰ ਪੜਤਾਲੀਆਂ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ ਜਿਨ੍ਹਾਂ ਦੇ ਹੁੰਦਿਆਂ ਇਹ ਮੰਦਭਾਗੀ ਘਟਨਾ ਵਾਪਰੀ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਅਤੇ ਮੈਂਬਰਾਂ ਵਲੋਂ ਅਜੇ ਤਕ ਇਸ ਘਟਨਾ ਬਾਰੇ ਜਾਣਕਾਰੀ ਨਹੀ ਦਿਤੀ ਗਈ। ਸਗੋਂ ਇਕ ਸੇਵਾ ਮੁਕਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵਲੋਂ ਇਸ ਗਲ ਦੀ ਜਾਣਕਾਰੀ ਦਿਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button