ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਗਈਆਂ ਖ਼ਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿ. ਰਘਬੀਰ ਸਿੰਘ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਐਕਸ਼ਨ ਲੈਂਦਿਆਂ ਉਨ੍ਹਾਂ ਨੂੰ ਹੈੱਡ ਗ੍ਰੰਥੀ ਵਜੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਧਾਰਮਿਕ ਅਤੇ ਸਿੱਖ ਸਿਆਸੀ ਮੰਚਾਂ ‘ਤੇ ਚਰਚਾ ਤੇਜ਼ ਹੋ ਗਈ ਹੈ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਿ. ਰਘਬੀਰ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗਿ. ਰਘਬੀਰ ਸਿੰਘ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਗਏ ਜੋ ਸੰਸਥਾ ਦੇ ਨਿਯਮਾਂ ਅਤੇ ਮਰਯਾਦਾ ਦੇ ਖ਼ਿਲਾਫ਼ ਸਨ।
ਧਾਮੀ ਨੇ ਦੱਸਿਆ ਕਿ ਗਿ. ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ ਤਾਂ ਜੋ ਉਹ ਆਪਣੇ ਦਾਅਵਿਆਂ ਜਾਂ ਬਿਆਨਾਂ ਸਬੰਧੀ ਸਬੂਤ ਪੇਸ਼ ਕਰ ਸਕਣ। ਪਰ ਨਿਰਧਾਰਿਤ ਸਮੇਂ ਅੰਦਰ ਕੋਈ ਪੱਕਾ ਸਬੂਤ ਨਾ ਦਿੱਤਾ ਜਾਣ ਕਾਰਨ ਇਹ ਫ਼ੈਸਲਾ ਲੈਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਗਿ. ਰਘਬੀਰ ਸਿੰਘ ਦੀਆਂ ਕਾਰਵਾਈਆਂ ਨਾਲ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




