PunjabTop News

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇਕ ਖੁੱਲ੍ਹਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂਅ ਲਿਖਿਆ। ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਇਕ ਪਾਸੜ ਹਨ ਤੇ ਬਿਨ੍ਹਾਂ ਸਪੱਸ਼ਟੀਕਰਨ ਲਏ ਹੀ ਕਿਸੇ ਇਕ ਧਿਰ ਨੂੰ ਖੁਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਪਿਛਲੇ ਦਿਨਾਂ ਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਾਂ ’ਚ ਜੋ ਘਟਨਾ ਸਾਹਮਣੇ ਆਈ ਹੈ ਉਸ ਦੇ ਬਾਬਤ ਵੀ ਜੇਕਰ ਸ਼੍ਰੋੇਮਣੀ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਹਨ ਤਾਂ ਉਹ ਉਨ੍ਹਾਂ ਦੀ ਚਿੰਤਾ ਸੀ, ਜਿਸ ਕਾਰਨ ਉਨ੍ਹਾਂ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਰੋਸ ਜ਼ਾਹਰ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ 2 ਦਸਬੰਰ 2024 ਨੂੰ ਹੁਕਮਨਾਮੇ ਹੋਏ ਸੀ, ਉਨ੍ਹਾਂ ਨੂੰ ਇਤਿਹਾਸ ਦੀ ਰੌਸ਼ਨੀ ਵਿਚ ਤੁਸੀਂ ਗਲਤ ਸਾਬਤ ਕਰੋ ਜਾਂ ਫਿਰ ਜੋ ਮੁੱਖ ਮੰਤਰੀ ਦੇ ਖਿਲਾਫ਼ ਹੁਕਮ ਜਾਰੀ ਕੀਤਾ ਗਿਆ ਉਸ ਨੂੰ ਸਹੀ ਸਾਬਿਤ ਕਰੋ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਤੁਸੀਂ ਇਕ ਧਿਰ ਨੂੰ ਖੁਸ਼ ਕਰਨ ਲਈ ਜੋ ਫੈਸਲੇ ਕਰ ਰਹੇ ਹੋ, ਉਸ ਨੂੰ ਸਿੱਖ ਸੰਗਤ ਬਿਲਕੁੱਲ ਵੀ ਪ੍ਰਵਾਨ ਨਹੀਂ ਕਰੇਗੀ ਤੇ ਇਸ ਤੋਂ ਪਹਿਲਾਂ ਵੀ ਜੋ ਕੁਝ ਅਜਿਹੇ ਫ਼ੈਸਲੇ ਹੋਏ ਸਨ, ਉਹ ਸਿੱਖ ਸੰਗਤ ਨੇ ਵਾਪਸ ਕਰਵਾਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button