Press ReleasePunjabTop News

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ

ਘਟਨਾ ਨੂੰ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਕਰਾਰ ਦਿੱਤਾ

ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ/ਲੁਧਿਆਣਾ : ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ।
ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਪੰਜਾਬ ‘ਚ ਵੱਡੀ ਸਾਜ਼ਿਸ਼ ਬੇਨਕਾਬ,ਸਾਬਕਾ CM ਚੰਨੀ ਨੇ ਖੋਲ੍ਹੇ ਭੇਤ,ਹੁਣ ਵੀ ਸੰਭਲ ਜਾਓ ਪੰਜਾਬੀਓ || D5 Channel Punjabi

ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ।

ਧਾਮੀ ਤੇ ਮਾਨ ਆਹਮੋ-ਸਾਹਮਣੇ, ਸ਼ਬਦੀ ਜੰਗ ‘ਚ ਚੰਦੂਮਾਜਰਾ ਦੀ ਐਂਟਰੀ D5 Channel Punjabi

ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button