EntertainmentTop News

ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਦੀ ਫ਼ਿਲਮ ‘ਹਨੀਮੂਨ’ ਦਾ ਮੋਸ਼ਨ ਪੋਸਟਰ ਰਿਲੀਜ਼

ਪਟਿਆਲਾ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜੈਸਮੀਨ ਭਸੀਨ ਆਪਣੀ ਆਉਣ ਵਾਲੀ ਫ਼ਿਲਮ ‘ਹਨੀਮੂਨ’ ਦੇ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਗਿੱਪੀ ਗਰੇਵਾਲ ਤੇ ਜੈਸਮੀਨ ਦੀ ਇਸ ਫ਼ਿਲਮ ‘ਹਨੀਮੂਨ’ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ, ਅਤੇ ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਦਾ ਵੀ ਐਲਾਨ ਕਰ ਦਿੱਤਾ ਹੈ। ਗਿੱਪੀ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।

ਰਾਜਪਾਲ ਨੇ CM ਮਾਨ ਨੂੰ ਪੜਾਇਆ ਸੰਵਿਧਾਨ, ਫਸੇ ਪੇਚ! NH ਤੋਂ ਹਟਾਈ ਨਾਕਾਬੰਦੀ, ਅਰੂਸਾ ਨੇ ਕੈਪਟਨ ’ਤੇ ਲਿਖ਼ੀ ਕਿਤਾਬ!

ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦਾ ਨਵਾਂ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਵੀ ਸ਼ੇਅਰ ਕੀਤੀ ਹੈ।ਗਿੱਪੀ ਗਰੇਵਾਲ ਨੇ ਆਪਣੀ ਪੋਸਟ ਵਿੱਚ ਫ਼ਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਸ਼ਨ ਵਿੱਚ ਲਿਖਿਆ, “Vaari varsi khatan gaya si khat k liyanda loon, Mehfil taan sajjdi je puri Family manawe honeymoon. Ess Diwali 25th Oct nu Family Entertainer aa rahi aa thuade nazdiki cinema de vich. #HoneymoonOn25thOct #Honeymoon ”

ਭਾਜਪਾ ਦਾ ਵੱਡਾ ਸਿਆਸੀ ਧਮਾਕਾ! ਸੱਦ ਲਈ ਐਮਰਜੈਂਸੀ ਮੀਟਿੰਗ, ਵਿਰੋਧੀਆਂ ਕਰਤੇ ਹੱਕੇ –ਬੱਕੇ

ਦੱਸ ਦਈਏ ਕਿ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਫ਼ਿਲਮ ਹਨੀਮੂਨ 25 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਸਿੰਘ ਛਾਬੜਾ ਕਰ ਰਹੇ ਹਨ। ਇਸ ਫ਼ਿਲਮ ਦੇ ਲੇਖਕ ਨਰੇਸ਼ ਕਥੂਰੀਆ ਹਨ। ਫ਼ਿਲਮ ਹਨੀਮੂਨ ਇੱਕ ਫੈਮਿਲੀ ਡਰਾਮਾ ਅਤੇ ਕਾਮੇਡੀ ਉੱਤੇ ਅਧਾਰਿਤ ਫ਼ਿਲਮ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ ਤੋਂ ਇਲਾਵਾ ਕਰਮਜੀਤ ਅਨਮੋਲ, ਨਾਸਿਰ ਚਿਨਯੋਤੀ, ਹਾਰਬੀ ਸੰਘਾ, ਨਿਰਮਲ ਰਿਸ਼ੀ, ਸਰਦਾਰ ਸੋਹੀ, ਰਾਜ ਧਾਲੀਵਾਲ ਸਣੇ ਹੋਰ ਕਈ ਮਸ਼ਹੂਰ ਪੰਜਾਬੀ ਕਲਾਕਾਰ ਨਜ਼ਰ ਆਉਣਗੇ। ਫੈਨਜ਼ ਗਿੱਪੀ ਗਰੇਵਾਲ ਦੀ ਇਸ ਕਾਮੇਡੀ ਫ਼ਿਲਮ ਨੂੰ ਵੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

 

View this post on Instagram

 

A post shared by (@gippygrewal)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button