D5 specialEntertainmentIndiaNewsPunjab

ਗਿੱਪੀ ਗਰੇਵਾਲ ਦੇ ਘਰ ਕਿਲਕਾਰੀਆਂ ਦੀ ਗੂੰਜ ,ਘਰ ‘ਚ ਲਿਆ ਬੇਟੇ ਨੇ ਜਨਮ

ਪੰਜਾਬੀ ਫਿਲਮਾਂ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੇ ਘਰ ਇਕ ਵਾਰ ਫਿਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ | ਉਹਨਾਂ ਦੇ ਪਤਨੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ‘ਚ ਲਿਖਿਆ, ”Other things may change us, but we start and end with the family🙏🙏🙏 Shukar Datiya”। ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।

ਇਹ ਵੀ ਦੇਖੋ… ਰਾਜੋਆਣਾ ਨੇ ਜੇਲ੍ਹ ‘ਚੋਂ ਭੇਜੀ ਚਿੱਠੀ, ਅਕਾਲ ਤਖਤ ਸਾਹਿਬ ਦੇ ਜਥੇਦਾਰ ‘ਤੇ ਚੁੱਕੇ ਸਵਾਲ!

ਗਿੱਪੀ ਗਰੇਵਾਲ ਦੀ ਇਸ ਪੋਸਟ ਤੋਂ ਬਾਅਦ ਉਹਨਾਂ ਨੂੰ ਵਧਾਈਆਂ ਮਿਲ ਰਹੀਆਂ ਹਨ | ਪੰਜਾਬੀ ਸੈਲੀਬ੍ਰਿਟੀਜ਼ ਤੇ ਫੈਨਜ਼ ਲਗਾਤਾਰ ਕੁਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button