IndiaTop News

ਗੁਜਰਾਤ ਹਾਈ ਕੋਰਟ ਨੇ ਕੇਜਰੀਵਾਲ ‘ਤੇ ਲਗਾਇਆ 25,000 ਰੁਪਏ ਦਾ ਜੁਰਮਾਨਾ, ਪ੍ਰਧਾਨ ਮੰਤਰੀ ਦੀ ਡਿਗਰੀ ਤੇ ਚੱਕੇ ਸੀ ਸਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ਅਤੇ ਡਿਗਰੀ ‘ਤੇ ਸਵਾਲ ਚੁੱਕਣ ਵਾਲੇ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੋਦੀ ਦੀ ਐਮਏ ਦੀ ਡਿਗਰੀ ਜਨਤਕ ਕਰਨ ਦੀ ਮੰਗ ਕੀਤੀ ਸੀ। ਗੁਜਰਾਤ ਹਾਈ ਕੋਰਟ ਨੇ ਇਸ ਨੂੰ ਬੇਤੁਕੀ ਅਤੇ ਗੁੰਮਰਾਹਕੁੰਨ ਪਟੀਸ਼ਨ ਦੱਸਦਿਆਂ ਕੇਜਰੀਵਾਲ ‘ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ। ਜਿਸ ਵਿੱਚ ਆਰਟੀਆਈ ਦੇ ਤਹਿਤ ਡਿਗਰੀ ਦੇਣ ਦੀ ਗੱਲ ਕਹੀ ਗਈ ਸੀ।ਗੁਜਰਾਤ ਹਾਈਕੋਰਟ ਦਾ ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ ਦੀ ਵਿਦਿਅਕ ਯੋਗਤਾ ਉੱਤੇ ਇੱਕ ਵਾਰ ਫਿਰ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੇਜਰੀਵਾਲ ਨੇ ਹਾਲ ਹੀ ‘ਚ ਵਿਧਾਨ ਸਭਾ ‘ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਨਪੜ੍ਹ ਹਨ। ਉਨ੍ਹਾਂ ਦੇਸ਼ਾਂ ਦੇ ਘੱਟ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ 12ਵੀਂ ਪਾਸ ਹਨ। ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਪੀਐਮ ਦੀ ਸਿੱਖਿਆ ਉੱਤੇ ਸਵਾਲ ਉਠਾ ਰਹੀ ਹੈ। ਗੁਜਰਾਤ ਹਾਈ ਕੋਰਟ ਦੇ ਜਸਟਿਸ ਬੀਰੇਨ ਵੈਸ਼ਨਵ ਨੇ ਗੁਜਰਾਤ ਯੂਨੀਵਰਸਿਟੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਜੁਰਮਾਨਾ ਲਾਉਣ ਦਾ ਹੁਕਮ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button