
ਗੁਰਦਾਸਪੁਰ : ਪੰਜਾਬ ਵਿੱਚ ਹਰ ਰੋਜ਼ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਖੁਸ਼ਕਿਸਮਤੀ ਨਾਲ ਤੇਜ਼ ਹਵਾ ਕਾਰਨ ਅੱਗ ਬੁਝ ਗਈ ਅਤੇ ਬਚਾਅ ਹੋ ਗਿਆ। ਘਟਨਾ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਅਤੇ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਤੜਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
Vote ਪਾਓਣ ਆਈ Sushil Rinku ਦੀ Wife ਨੇ ਲੋਕਾਂ ਨਾਲ ਕੀਤਾ ਵਾਅਦਾ | D5 Channel Punjabi
ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੀਬ ਇੱਕ ਹਫ਼ਤੇ ਵਿੱਚ ਬੇਅਦਬੀ ਦੀ ਇਹ ਤੀਜੀ ਘਟਨਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਜਾਂ 302 ਦਰਜ ਕਰਕੇ ਸਿੱਧੇ ਫਾਂਸੀ ਦਿੱਤੀ ਜਾਵੇ। ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਦੂਜੇ ਪਾਸੇ ਚੌਕੀ ਵਡਾਲਾ ਗ੍ਰੰਥੀਆਂ ਦੇ ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Bizarre & henious incident of sacrilege at Gurdaspur points to a dangerous conspiracy to destroy peace of Punjab & create communal divisions. CM @BhagwantMann has betrayed Punjabis by failing to either prevent repeated acts of beadbi or punish its perpetrators.
— Sukhbir Singh Badal (@officeofssbadal) May 10, 2023
ਇਸ ਘਟਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਦੇ ਕਿਹਾ ਕਿ “ਗੁਰਦਾਸਪੁਰ ਵਿਖੇ ਬੇਅਦਬੀ ਦੀ ਅਨੋਖੀ ਅਤੇ ਘਿਨਾਉਣੀ ਘਟਨਾ ਪੰਜਾਬ ਦੀ ਸ਼ਾਂਤੀ ਨੂੰ ਤਬਾਹ ਕਰਨ ਅਤੇ ਫਿਰਕੂ ਵੰਡੀਆਂ ਪੈਦਾ ਕਰਨ ਦੀ ਖਤਰਨਾਕ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਸੀ.ਐਮ ਭਗਵੰਤ ਮਾਨ ਨੇ ਬੇਅਦਬੀ ਦੀਆਂ ਵਾਰ-ਵਾਰ ਕਾਰਵਾਈਆਂ ਨੂੰ ਰੋਕਣ ਜਾਂ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਨਾਕਾਮਯਾਬ ਹੋ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.